ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ
ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ਨੂੰ ਸਾਂਝੇ ਤੌਰ ’ਤੇ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਤਾਲਮੇਲ ਕਮੇਟੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਨੂੰ ਆਪਣੇ ਦੋ ਨੁਮਾਇੰਦਿਆਂ ਦੇ ਨਾਂ ਭੇਜਣ ਲਈ ਲਿਖਿਆ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਪੱਤਰ ਰਾਹੀਂ ਪੰਜਾਬ ਸਰਕਾਰ ਦੇ ਦੋ ਨੁਮਾਇੰਦਿਆਂ ਦੇ ਨਾਂ ਤਜਵੀਜ਼ ਕਰਨ ਲਈ ਕਿਹਾ ਹੈ।
ਦੱਸਣਯੋਗ ਹੈ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਕ ਤਾਲਮੇਲ ਕਮੇਟੀ ਬਣਾਉਣ ਲਈ ਕਿਹਾ ਗਿਆ ਸੀ।ਉਨ੍ਹਾਂ ਨੇ ਇਸ ਤਾਲਮੇਲ ਕਮੇਟੀ ਵਿਚ ਦੋ ਨੁਮਾਇੰਦੇ ਸ਼੍ਰੋਮਣੀ ਕਮੇਟੀ ਦੇ ਅਤੇ ਦੋ ਨੁਮਾਇੰਦੇ ਪੰਜਾਬ ਸਰਕਾਰ ਦੇ ਸ਼ਾਮਲ ਕਰਨ ਦਾ ਆਦੇਸ਼ ਦਿੱਤਾ ਸੀ।ਇਸ ਤੋਂ ਇਲਾਵਾ ਇਸ ਕਮੇਟੀ ਵਿਚ ਇਕ ਸਿੱਖ ਵਿਦਵਾਨ ਨੂੰ ਸ਼ਾਮਲ ਕਰਨ ਲਈ ਵੀ ਆਖਿਆ ਸੀ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਸਰਕਾਰ ਦੇ ਨੁਮਾਇੰਦਿਆਂ ਦੇ ਨਾਂ ਤਜਵੀਜ਼ ਕਰਨ ਲਈ ਕਿਹਾ ਹੈ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media