ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਨ ਪੁੱਜਦੀ ਸੰਗਤ ਲਈ ਸ਼੍ਰੋਮਣੀ
ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੇਂ ਗੱਠੜੀ ਘਰ ਦੀ ਆਰੰਭਤਾ ਅੱਜ ਅਰਦਾਸ ਉਪਰੰਤ ਕੀਤੀ ਗਈ।ਇਹ ਗੱਠੜੀ ਘਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨਜ਼ਦੀਕ ਪਹਿਲਾਂ ਚੱਲਦੇ ਗੱਠੜੀ ਘਰ ਦੀ ਜਗ੍ਹਾ ’ਤੇ ਹੀ ਬਣਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਗੱਠੜੀ ਘਰ ਦੀ ਸੇਵਾ ਬਾਬਾ ਬਚਨ ਸਿੰਘ ਦਿੱਲੀ ਵਾਲਿਆਂ ਨੂੰ ਸੌਂਪੀ ਗਈ ਹੈ।ਇਸ ਦੀ ਆਰੰਭਤਾ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰੰਘ ਲੌਂਗੋਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਪਹਿਲਾਂ ਵੀ ਗੱਠੜੀ ਘਰ ਮੌਜੂਦ ਹਨ, ਲੇਕਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਨਵੇਂ ਤਿਆਰ ਕੀਤੇ ਜਾਣ ਵਾਲੇ ਗੱਠੜੀ ਘਰ ਨਾਲ ਇਸ ਵਿਚ ਹੋਰ ਵਾਧਾ ਹੋਵੇਗਾ।ਲੌਂਗੋਵਾਲ ਨੇ ਬਾਬਾ ਬਚਨ ਸਿੰਘ ਦਿੱਲੀ ਵਾਲਿਆਂ ਦੇ ਨੁਮਾਇੰਦੇ ਬਾਬਾ ਮਹਿੰਦਰ ਸਿੰਘ ਅਤੇ ਹੋਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਜਥੇਦਾਰ ਉਦੈ ਸਿੰਘ, ਸਕੱਤਰ ਮਹਿੰਦਰ ਸਿੰਘ ਆਹਲੀ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸੁਲੱਖਣ ਸਿੰਘ ਭੰਗਾਲੀ, ਹਰਜੀਤ ਸਿੰਘ ਲਾਲੂਘੁੰਮਣ, ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਨਰਿੰਦਰ ਸਿੰਘ, ਨਿਸ਼ਾਨ ਸਿੰਘ, ਐਸ.ਡੀ.ਓ. ਸੁਖਜਿੰਦਰ ਸਿੰਘ, ਜਤਿੰਦਰਪਾਲ ਸਿੰਘ ਸਮੇਤ ਹੋਰ ਮੌਜੂਦ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media