ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ, ਅੰਮ੍ਰਿਤਸਰ ਦੀਆਂ ਬੀ. ਕਾਮ ਰੈਗੂਲਰ ਸਮੈਸਟਰ ਦੂਜਾ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਜੂਨ 2014 ਵਿਚੋਂ 12 ਪੁਜ਼ੀਸਨਾਂ ਪ੍ਰਾਪਤ ਕੀਤੀਆਂ।ਬੀ. ਕਾਮ ਰੈਗੂਲਰ ਦੀਆਂ ਇਨ੍ਹਾਂ ਵਿਦਿਆਰਥਣਾਂ ਨੇ ਮੈਰਿਟ ਪੁਜ਼ੀਸ਼ਨਾ ਹਾਸਿਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਤਾਨੀਆ ਸ਼ਰਮਾ ਨੇ 568ਫ਼700 ਨੰਬਰਾਂ ਨਾਲ ਯੂਨੀਵਰਸਿਟੀ ਵਿਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਤੇ ਰੀਤਿਕਾ ਸ਼ਰਮਾ ਨੇ 560ਫ਼700 ਨੰਬਰਾਂ ਨਾਲ ਯੂਨੀਵਰਸਿਟੀ ਵਿਚੋਂ ਤੀਜਾ ਸਥਾਨ ਅਤੇ ਰਾਖੀ ਆਨੰਦ ਨੇ 556ਫ਼700 ਨੰਬਰ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ ਪੰਜਵਾਂ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਨੀਲਮ ਕਾਮਰਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿਚ ਵੀ ਇਨ੍ਹਾਂ ਪੁਜ਼ੀਸ਼ਨਾਂ ਨੂੰ ਬਰਕਰਾਰ ਰੱਖਣ ਲਈ ਉਤਸ਼ਾਹਿਤ ਕੀਤਾ। ਕਾਮਰਸ ਵਿਭਾਗ ਦੇ ਪ੍ਰੋ.ਏ.ਕੇ ਧੀਰ ਅਤੇ ਡਾ. ਨੀਰੂ ਚੱਢਾ ਨੇ ਵਿਦਿਆਰਥਣਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਹੋਇਆ ਤੇ ਉਨ੍ਹਾਂ ਨੂੰ ਪੂਰੀ ਲਗਨ ਨਾਲ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ। ਕਾਮਰਸ ਵਿਭਾਗ ਦੀਆਂ ਵਿਦਿਆਰਥਣਾਂ ਨੇ ਹਰ ਸਾਲ ਯੂਨੀਵਰਸਿਟੀ ਦੇ ਪੇਪਰਾਂ ਵਿਚੋਂ ਵਧੀਆ ਨਤੀਜੇ ਪ੍ਰਾਪਤ ਕੀਤੇ।ਪਿਛਲੇ ਸਾਲ ਵੀ ਵਿਦਿਆਰਥਣਾਂ ਨੇ ਯੂਨੀਵਰਸਿਟੀ ਵਿਚੋਂ ਉੱਚ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media