Wednesday, December 25, 2024

ਸਿੱਖ ਰੈਫਰੈਂਸ ਲਾਇਬ੍ਰੇਰੀ ਸਬੰਧੀ ਜਾਂਚ ਕਮੇਟੀ ਦੀ ਹੋਈ ਇਕੱਤਰਤਾ

ਅੰਮ੍ਰਿਤਸਰ, 19 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਕੀਮਤੀ ਸਰਮਾਏ ਸਬੰਧੀ PUNJ1907201902ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਬਣਾਈ ਗਈ ਜਾਂਚ ਕਮੇਟੀ ਦੀ ਅੱਜ ਦੂਸਰੀ ਬੈਠਕ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ।ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਜਗੀਰ ਕੌਰ, ਮੁੱਖ ਸਕੱਤਰ ਡਾ. ਰੂਪ ਸਿੰਘ, ਸਾਬਕਾ ਸਕੱਤਰ ਦਲਮੇਘ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. ਅਮਰ ਸਿੰਘ ਅਤੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਕੋਆਰਡੀਨੇਟਰ ਸ਼ਾਮਲ ਹੋਏ।
    ਜਾਣਕਾਰੀ ਦਿੰਦਿਆਂ ਜਾਂਚ ਕਮੇਟੀ ਦੇ ਮੁਖੀ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਹੈ ਕਿ ਇਕੱਤਰਤਾ ਦੌਰਾਨ ਲਾਇਬ੍ਰੇਰੀ ਨਾਲ ਸਬੰਧਤ ਰਹੀਆਂ ਕੁੱਝ ਸ਼ਖ਼ਸੀਅਤਾਂ ਦੇ ਵਿਚਾਰ ਜਾਣੇ ਗਏ ਹਨ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਜੇ ਹੋਰ ਪੜਤਾਲ ਲੋੜੀਂਦੀ ਹੈ, ਕਿਉਂਕਿ ਕੁੱਝ ਸਬੰਧਤ ਵਿਅਕਤੀ ਵਿਦੇਸ਼ ਗਏ ਹੋਏ ਹਨ।ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਤਹਿ ਤੱਕ ਜਾਣ ਲਈ ਅਗਲੀ ਬੈਠਕ ਸਤੰਬਰ ਮਹੀਨੇ ਵਿੱਚ ਕੀਤੀ ਜਾਵੇਗੀ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …

Leave a Reply