ਭੀਖੀ, 19 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਐਲਾਨੇ ਗਏ ਐਮ.ਏ ਹਿਸਟਰੀ ਭਾਗ ਪਹਿਲਾ
(ਸਮੈਸਟਰ ਪਹਿਲਾ) ਦੇ ਨਤੀਜੇ ਵਿੱਚ ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ।ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਦੱਸਿਆ ਕਿ ਸੋਨੀ ਪੁੱਤਰੀ ਮੰਗੂ ਸਿੰਘ ਨੇ 85 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ, ਜਦੋ ਕਿ ਮਾਮਤਾ ਪੁੱਤਰੀ ਡਿਪਟੀ ਸਿੰਗਲਾ 82.00 ਪ੍ਰਤੀਸ਼ਤ ਅਤੇ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਿਲ ਕੀਤਾ।ਕਾਲਜ ਕਮੇਟੀ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪ੍ਰਿਸੀਪਲ ਡਾ. ਮਿਸ਼ਰਾ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media