ਲੌਂਗੋਵਾਲ, 19 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਿਸਾਨਾਂ ਦੀ ਕਰਜ਼ਾ ਮਾਫੀ, ਪੰਜ ਏਕੜ ਤੱਕ ਦੇ ਛੋਟੇ ਕਿਸਾਨਾਂ ਲਈ ਖੇਤੀ ਸੰਦ ਕੇਂਦਰਾਂ ਰਾਹੀਂ ਸੰਦਾਂ ਅਤੇ ਪਾਣੀ ਦਾ ਪ੍ਰਬੰਧ ਕਰਨ, 10 ਏਕੜ ਤੱਕ ਦੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਜਿਹੀਆਂ ਮੰਗਾਂ ਨੂੰ ਲੈ ਕੇ ਕਿਸਾਨ ਮੋਰਚਾ ਸੰਗਰੂਰ ਅਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਦਿੱਤੇ ਸੂਬਾ ਪੱਧਰੀ ਸੱਦੇ ਤਹਿਤ 23 ਜੁਲਾਈ ਨੂੰ ਡੀਸੀ ਦਫਤਰਾਂ ਅੱਗੇ ਧਰਨੇ ਦਿੱਤੇ ਜਾਣਗੇ।ਡੀ.ਸੀ ਦਫ਼ਤਰ ਸੰਗਰੂਰ ਵਿਖੇ ਦਿੱਤੇ ਜਾਣ ਵਾਲੇ ਧਰਨੇ ਦੀ ਤਿਆਰੀ ਸਬੰਧੀ ਪਿੰਡ ਢੱਡਰੀਆਂ, ਤਕੀਪੁਰ, ਰੱਤੋਕੇ ਅਤੇ ਲੌਂਗੋਵਾਲ ਵਿਖੇ ਕਿਸਾਨਾਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ ਅਤੇ ਕਰਜ਼ਾ ਮਾਫ਼ੀ ਸਕੀਮ ਤੋਂ ਵਾਂਝੇ ਰਹਿ ਗਏ ਕਿਸਾਨਾਂ ਦੇ ਫਾਰਮ ਭਰੇ ਗਏ ਇਹ ਫਾਰਮ 23 ਜੁਲਾਈ ਨੂੰ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਸੌਂਪੇ ਜਾਣਗੇ।
ਇਨ੍ਹਾਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਮੋਰਚਾ ਸੰਗਰੂਰ ਦੇ ਕਨਵੀਨਰ ਭੁਪਿੰਦਰ ਲੌਂਗੋਵਾਲ ਜ਼ਿਲ੍ਹਾ ਆਗੂ ਦਰਸ਼ਨ ਕੁੰਨਰਾਂ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਨੇ ਕਿਸਾਨਾਂ ਦੇ ਉਜਾੜੇ ਦਾ ਰਾਹ ਫੜਿਆ ਹੋਇਆ ਹੈ। ਕਿਸਾਨਾਂ ਨੂੰ ਉਨ੍ਹਾਂ ਦੀਆਂ ਲਾਗਤਾਂ ਮੁਤਾਬਕ ਭਾਅ ਦੇਣ ਦੀ ਥਾਂ ਵਪਾਰੀਆਂ ਦੇ ਰਹਿਮੋ ਕਰਮ ਤੇ ਛੱਡਿਆ ਹੋਇਆ ਹੈ ।ਜਿਸ ਕਾਰਨ ਕਿਸਾਨਾਂ ਸਿਰ ਲਗਾਤਾਰ ਕਰਜ਼ਾ ਵਧ ਰਿਹਾ ਹੈ ਤੇ ਉਹ ਕਰਜ਼ਾ ਮੋੜਨ ਤੋਂ ਅਸਮਰੱਥ ਹੋ ਰਹੇ ਹਨ ਤੇ ਛੋਟੇ ਕਿਸਾਨ ਤੰਗੀਆਂ ਤੁਰਸ਼ੀਆਂ ਨਾਲ ਆਪਣੀ ਜ਼ਿੰਦਗੀ ਹੰਢਾਉਣ ਨੂੰ ਮਜਬੂਰ ਹਨ।ਆਗੂਆਂ ਨੇ ਕਿਸਾਨਾਂ ਨੂੰ ਮੁੱਖ ਮੰਤਰੀ ਪੰਜਾਬ ਨੂੰ ਕਿਸਾਨਾਂ ਦੇ ਕਰਜ਼ੇ ਖ਼ਤਮ ਕਰਨ ਦੇ ਆਪਣੇ ਵਾਅਦੇ ਨੂੰ ਪੁਗਾਉਣ ਲਈ ਪ੍ਰਬੰਧ ਕਰਨ ਵਾਸਤੇ 23 ਜੁਲਾਈ ਨੂੰ ਡੀ.ਸੀ ਦਫਤਰ ਸੰਗਰੂਰ ਵਿਖੇ ਧਰਨੇ ਵਿੱਚ ਸਾਮਿਲ ਹੋਣ ਲਈ ਅਪੀਲ ਕੀਤੀ ।
ਇਸ ਮੌਕੇ ਬਲਾਕ ਆਗੂ ਹਰਦੇਵ ਸਿੰਘ, ਹਰਭਜਨ ਸਿੰਘ ਢੱਡਰੀਆਂ, ਤੇਜਿੰਦਰ ਸਿੰਘ, ਅੰਗਰੇਜ਼ ਰੱਤੋਕੇ, ਬਲਿਹਾਰ ਰੱਤੋਕੇ, ਮੰਗਾ ਤਕੀਪੁਰ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …