Tuesday, February 24, 2026

ਜਥੇਦਾਰ ਤਲਵੰਡੀ ਦੇ ਅਕਾਲ ਚਲਾਣੇ ‘ਤੇ ਦਿੱਲੀ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਦੁੱਖ ਦਾ ਪ੍ਰਗਟਾਵਾ

PPN19091418ਨਵੀਂ ਦਿੱਲੀ, 19 ਸਤੰਬਰ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਅਕਾਲ ਚਲਾਣੇ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਣਾ, ਮੀਤ ਪ੍ਰਧਾਨ ਤਨਵੰਤ ਸਿੰਘ ਅਤੇ ਜਾਇੰਟ ਸਕੱਤਰ ਹਰਮੀਤ ਸਿੰਘ ਕਾਲਕਾ ਵੱਲੋਂ ਸਾਂਝੇ ਤੌਰ ‘ਤੇ ਜਾਰੀ ਸ਼ੋਕ ਸੰਦੇਸ਼ ਵਿੱਚ ਜਥੇਦਾਰ ਤਲਵੰਡੀ ਨੂੰ ਮਹਾਨ ਪੰਥ ਦਰਦੀ ਅਤੇ ਬੇਮਿਸਾਲ ਲੀਡਰ ਦੱਸਿਆ ਗਿਆ ਹੈ। ਜਥੇਦਾਰ ਤਲਵੰਡੀ ਵੱਲੋਂ ਔਖੇ ਸਮੇਂ ਵਿੱਚ ਪੰਥ ਨੂੰ ਦਿੱਤੀ ਗਈ ਅਗਵਾਈ ਲਈ ਯਾਦ ਕਰਦੇ ਹੋਏ ਜੀ.ਕੇ. ਨੇ ਜਥੇਦਾਰ ਤਲਵੰਡੀ ਨੂੰ ਪੰਥਕ ਕਦਰਾਂ ਕੀਮਤਾਂ ਅਤੇ ਰਹੁਰੀਤਾਂ ‘ਤੇ ਕਰੜਾਈ ਨਾਲ ਪਹਿਰਾ ਦੇਣ ਵਾਲਾ ਕੌਮ ਦਾ ਸੱਚਾ ਆਗੂ ਦੱਸਿਆ। ਜਥੇਦਾਰ ਤਲਵੰਡੀ ਦੇ ਅਕਾਲ ਚਲਾਣੇ ਨੂੰ ਪੰਥ ਵਾਸਤੇ ਵੱਡਾ ਘਾਟਾ ਦੱਸਦੇ ਹੋਏ ਉਨ੍ਹਾਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਵਜੋਂ ਨਿਭਾਈ ਗਈਆਂ ਸੇਵਾਵਾਂ ਨੂੰ ਵੀ ਜੀ.ਕੇ. ਨੇ ਬੇਮਿਸਾਲ ਦੱਸਿਆ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply