ਲੌਂਗੋਵਾਲ, 19 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਵਿਖੇ ਸਾਵਣ ਦੇ ਮਹੀਨੇ ਦੀ ਸੰਗਰਾਂਦ ਸਬੰਧੀ
ਗੁਰਮਤਿ ਸਮਾਗਮ ਕਰਵਾਇਆ ਗਿਆ।ਇਸ ਸਮੇਂ ਭਾਈ ਪਰਮਜੀਤ ਸਿੰਘ ਧੰਦੀਵਾਲ ਦੇ ਰਾਗੀ ਜਥੇ ਵੱਲੋਂ ਰਸ ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਲੋਕਲ ਗੁਰਦੁਆਰਾ ਕਮੇਟੀ ਦੇ ਸਕੱਤਰ ਗੁਰਚਰਨ ਸਿੰਘ ਸਮਾਘ ਨੇ ਦੱਸਿਆ ਕਿ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਚਲਾਈ ਹੋਈ ਪ੍ਰੰਪਰਾ ਅਨੁਸਾਰ ਇਸ ਅਸਥਾਨ ਤੇ ਹਰ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਂਦੇ ਹਨ ਅਤੇ ਸੰਗਤਾਂ ਵਲੋਂ ਹਰ ਮਹੀਨੇ ਸਹਿਜ ਪਾਠ ਅਤੇ ਅਖੰਡ ਪਾਠਾਂ ਦੀ ਸੇਵਾ ਕਰਵਾਈ ਜਾਂਦੀ ਹੈ ।ਲੋਕਲ ਗੁਰਦੁਆਰਾ ਕਮੇਟੀ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਂਦੇ ਹਨ ਅਤੇ ਇਸ ਮਹੀਨੇ ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਗੁਰੂ ਕ੍ਰਿਪਾ ਇੰਟਰਪ੍ਰਾਈਜ਼ਜ਼ ਗਰੁੱਪ ਵਲੋਂ ਕਰਵਾਈ ਗਈ ਅਤੇ ਗੁਰਦੁਆਰਾ ਕਮੇਟੀ ਵਲੋਂ ਆਈਆਂ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਸੂਬੇਦਾਰ ਮੇਲਾ ਸਿੰਘ, ਮੁੱਖ ਗ੍ਰੰਥੀ ਬਾਬਾ ਜਗਬੀਰ ਸਿੰਘ, ਪਰਮਜੀਤ ਸਿੰਘ ਭੋਲਾ ਪ੍ਰਧਾਨ ਕੋਆਪਰੇਟਿਵ ਸੁਸਾਇਟੀ, ਹਰਮੇਲ ਸਿੰਘ ਟਰਾਂਸਪੋਰਟ, ਅਮਰਜੀਤ ਸਿੰਘ ਗਿੱਲ, ਅੰਮ੍ਰਿਤਪਾਲ ਸਿੰਘ ਸਿੱਧੂ, ਬਲਵੰਤ ਸਿੰਘ ਗੇਹਲਾ, ਕਾਲਾ ਮਿੱਤਲ, ਸ਼ੈਲੀ ਸ਼ਰਮਾ, ਬਲਵੀਰ ਸਿੰਘ, ਗੁਰਤੇਜ ਸਿੰਘ ਕੱਟੂ, ਅੰਮਿ੍ਰਤਪਾਲ ਸਿੰਘ ਵਿਰਕ, ਡਾਇਰੈਕਟਰ ਬਲਵਿੰਦਰ ਸਿੰਘ ਸਿੱਧੂ, ਰੂਪ ਸਿੰਘ ਗਿੱਲ, ਜਗਸੀਰ ਸਿੰਘ ਬਬਲਾ, ਹੰਸ ਰਾਜ, ਚਮਕੌਰ ਸਿੰਘ ਚੈਰੀ, ਰਾਮ ਸਿੰਘ, ਜਗਦੇਵ ਸਿੰਘ ਸਿੱਧੂ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media