Sunday, August 2, 2026

ਡੋਮੈਸਟਿਕ ਵਰਕਰ ਸਕੀਮ ਦੀ ਰਜਿਸਟ੍ਰੇਸ਼ਨ ਸੇਵਾ ਕੇਂਦਰਾਂ `ਤੇ ਮੁਫਤ ਕੀਤੀ ਜਾ ਰਹੀ ਹੈ- ਡੀ.ਸੀ

ਲੋਕ ਗੁੰਮਰਾਹ ਹੋ ਕੇ ਗੈਰ ਸਮਾਜਿਕ ਅਨਸਰਾਂ ਦੇ ਧੋਖੇ ਵਿੱਚ ਨਾ ਆਉਣ
ਲੌਂਗੋਵਾਲ, 19 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ Ghan Shyam Thori DCਦੀਆਂ ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨ ਧਨ ਯੋਜਨਾ ਅਤੇ ਡੋਮੈਸਟਿਕ ਵਰਕਰ ਰਜਿਸਟਰੇਸ਼ਨ ਯੋਜਨਾਵਾਂ ਸਬੰਧੀ ਆਮ ਲੋਕ ਗੁੰਮਰਾਹ ਹੋ ਕੇ ਗੈਰ ਸਮਾਜਿਕ ਅਨਸਰਾਂ ਦੇ ਧੋਖੇ ਵਿੱਚ ਨਾ ਆਉਣ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁੱਝ ਸ਼ਰਾਰਤੀ ਅਨਸਰ ਪਿੰਡਾਂ ਦੇ ਭੋਲੇ ਭਾਲੇ ਲੋਕਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਸਰਕਾਰੀ ਲਾਭ ਮਿਲਣ ਦਾ ਝੂਠਾ ਲਾਰਾ ਲਾ ਕੇ ਫਾਰਮ ਭਰ ਰਹੇ ਹਨ ਅਤੇ ਵਿੱਤੀ ਸ਼ੋਸ਼ਣ ਕਰ ਰਹੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡੋਮੈਸਟਿਕ ਵਰਕਰ ਰਜਿਸਟਰੇਸ਼ਨ ਸਕੀਮ ਕੇਂਦਰ ਸਰਕਾਰ ਦੁਆਰਾ ਚਲਾਈ ਗਈ ਹੈ ਜਿਸ ਅਧੀਨ ਡੋਮੈਸਟਿਕ ਵਰਕਰ ਜਿਨਾਂ ਦੀ ਉਮਰ 14 ਸਾਲ ਤੋਂ ਜਿਆਦਾ ਹੈ, ਦੀ ਰਜਿਸਟ੍ਰੇਸ਼ਨ ਸੇਵਾ ਕੇਂਦਰਾਂ ਵੱਲੋਂ Pblabour.gov.in ਪੋਰਟਲ ਰਾਹੀਂ ਕੀਤੀ ਜਾ ਰਹੀ ਹੈ।

           ਇਸ ਸਕੀਮ ਅਧੀਨ ਫਿਲਹਾਲ ਸਿਰਫ ਰਜਿਸਟ੍ਰੇਸ਼ਨ ਹੀ ਕੀਤੀ ਜਾ ਰਹੀ ਹੈ, ਜਿਸ ਦੀ ਕੋਈ ਵੀ ਸਰਕਾਰੀ ਫੀਸ ਨਹੀਂ ਹੈ ਅਤੇ ਸਕੀਮ ਅਧੀਨ ਸਰਕਾਰ ਵੱਲੋਂ ਹਾਲ ਦੀ ਘੜੀ ਕੋਈ ਵੀ ਲਾਭ ਨਿਸ਼ਚਿਤ ਨਹੀਂ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੀ ਆਖਰੀ ਮਿਤੀ ਸਬੰਧੀ ਹਾਲੇ ਕੋਈ ਦਿਸ਼ਾ ਨਿਰਦੇਸ਼ ਪ੍ਰਾਪਤ ਨਹੀਂ ਹੋਏ ਹਨ ਅਤੇ ਇਸ ਯੋਜਨਾ ਤਹਿਤ ਰਸੋਈ ਖਰਚਾ ਮਿਲਣ ਦੀ ਵੀ ਕੋਈ ਵਿਵਸਥਾ ਨਹੀਂ ਹੈ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …

Leave a Reply