ਲੌਂਗੋਵਾਲ, 19 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਸੁਨਾਮ ਦੇ ਸੀਨੀਅਰ ਮੀਤ
ਪ੍ਰਧਾਨ ਗੁਰਭਗਤ ਸਿੰਘ ਸ਼ਾਹਪੁਰ ਨੇ ਕਿਹਾ ਹੈ ਕਿ ਇਲਾਕੇ ਵਿੱਚ ਭਾਰੀ ਬਾਰਿਸ਼ ਪੈਣ ਕਾਰਨ ਜੋ ਹਜਾਰਾਂ ਏਕੜ ਝੋਨੇ ਦੀ ਫਸਲ ਪਾਣੀ ਵਿੱਚ ਡੁੱਬ ਚੁੱਕੀ ਹੈ, ਜਿਸ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ।ਇਸ ਲਈ ਪੰਜਾਬ ਸਰਕਾਰ ਤੁਰੰਤ ਨੁਕਸਾਨੀ ਫਸਲ ਦੀ ਨਿਸ਼ਾਨਦੇਹੀ ਕਰਕੇ ਪਭਾਵਿਤ ਕਿਸਾਨਾਂ ਨੂੰ ਪ੍ਰਤੀ ਏਕੜ 25 ਹਜਾਰ ਮੁਆਵਜਾ ਦੇਵੇ। ਉਨ੍ਹਾਂ ਕਿਹਾ ਕਿ ਬਰਸਾਤੀ ਪਾਣੀ ਦੀ ਨਿਕਾਸੀ ਦਾ ਸਾਰਥਿਕ ਹੱਲ ਹੈ ਕਿ ਸਰਕਾਰ ਨੂੰ ਸਿਰਫ ਪਾਣੀ ਬਚਾਉਣ ਲਈ ਫੋਕੇ ਦਾਅਵੇ ਤੇ ਇਸ਼ਤਿਹਾਰਬਾਜੀ ਨਾ ਕਰੇ, ਬਲਕਿ ਜਮੀਨ ਪੱਧਰ `ਤੇ ਬਰਸਾਤੀ ਪਾਣੀ ਦੀ ਸੰਭਾਲ ਕਰਕੇ ਕਿਸਾਨਾਂ ਦਾ ਹਰ ਸਾਲ ਹੋ ਰਿਹਾ ਨੁਕਸਾਨ ਰੋਕੇ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media