ਅੰਮ੍ਰਿਤਸਰ, 19 ਸਤੰਬਰ 2014 (ਸੁਖਬੀਰ ਸਿੰਘ) – ਜਿਲਾ ਅਤੇ ਸ਼ੈਸ਼ਨ ਜੱਜ -ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਸ੍ਰੀ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਸਕੱਤਰ ਜਿਲ੍ਹਾ ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਰੁਣ ਕੁਮਾਰ ਅਗਰਵਾਲ ਦੇ ਸਹਿਯੋਗ ਦੇ ਨਾਲ ਪਿੰਡ ਲੁੱਧੜ ਵਿਖੇ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਲੋਕਾਂ ਨੂੰ ਜਾਣਕਾਰੀ ਦੇਣ ਲਈ ਸੈਮਨੀਰ ਕਰਾਇਆ ਗਿਆ। ਜਿਸ ਵਿਚ ਸ੍ਰੀ ਬਾਲ ਕ੍ਰਿਸ਼ਨ ਭਗਤ, ਸ੍ਰੀਮਤੀ ਸਿਮਰਨਪ੍ਰੀਤ ਕੌਰ ਹੁੰਦਲ, ਸ੍ਰੀ ਬਲਦੇਵ ਸਿੰਘ ਅਤੇ ਪ੍ਰਬੋਧ ਚੰਦਰ ਬਾਲੀ ਨੇ ਲੋਕਾ ਨੂੰ ਦੱਸਿਆ ਕਿ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਕਾਨੂੰਨੀ ਸਰਵਿਸ ਅਥਾਰਟੀ ਐਕਟ 1987 ਅਧੀਨ ਹੋੋਂਦ ਵਿਚ ਆਈ ਹੈ ਆਰਥਿਕ ਤੋਰ ਤੇ ਕਮਜੋਰ ਵਿਅਕਤੀਆਂ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਟੋਲ ਫ੍ਰੀ ਹੈਲਪ ਲਾਈਨ ਨੰਬਰ 1968 ਹੈ ਅਤੇ ਜੇਕਰ ਕਿਸੇ ਨੂੰ ਕਾਨੂੰਨੀ ਸਹਾਇਤਾ ਚਾਹੀਦੀ ਹੋਵੇ ਤਾਂ ਉਹ ਇਸ ਨੰਬਰ ‘ਤੇ ਸੰਪਰਕ ਕਰ ਸਕਦਾ ਹੈ। ਇਸ ਮੌਕੇ ਉਨ੍ਹਾਂ ਔਰਤਾਂ ਦੇ ਹੱਕਾਂ ਦੀ ਰਾਖੀ ਲਈ ਬਣੇ ਕਾਨੂੰਨਾਂ, ਘਰੇਲੂ ਹਿੰਸਾ ਰੋਕਣ ਸਬੰਧੀ ਕਾਨੂੰਨਾਂ ਅਤੇ ਰੈਗਿੰਗ ਵਿਰੋਧੀ ਕਾਨੂੰਨਾਂ, ਸੀਨੀਅਰ ਸਿਟੀਜ਼ਨ ਬਾਰੇ ਕਾਨੂੰਨਾਂ ਸਬੰਧੀ ਵੀ ਵਿਸਥਾਰਪੂਰਵਕ ਦੱਸਿਆ। ਉਨਾ ਨੇ ਦੱਸਿਆ ਕਿ ਮਹਾਤਮਾ ਗਾਂਧੀ ਕੌਮੀ ਦਿਹਾਤੀ ਰੋਜਗਾਰ ਗਰੰਟੀ ਐਕਟ, 2005 ਸੰਬੰਧੀ ਜਾਣਕਾਰੀ, ਵਿਦਿਆਰਥੀ ਕਾਨੂੰਨ ਸਾਖਰਤਾ ਕਲੱਬ, ਕਲੱਬ ਦੀਆਂ ਸਰਗਰਮੀਆਂ, ਉਕਤ ਸਰਗਰਮੀਆਂ ਨਰੇਗਾ ਸਕੀਮਾਂ ਤੇ ਮੁੱਖ ਵਿਸ਼ੇ ਕਿਸੇ ਵੀ ਵਰਗ ਨਾਲ ਸਬੰਧਿਤ ਵਿਅਕਤੀ ਜਿਸਦੀ ਸਲਾਨਾ ਆਮਦਨ ਡੇਢ ਲੱਖ ਰੁਪਏ ਤੋ ਘੱਟ ਹੈ, ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ ਲੋਕ ਮੁਕੱਦਮੇਬਾਜੀ ਨੂੰ ਘੱਟ ਕਰਨ ਲਈ ਆਪਦੇ ਝਗੜਿਆ ਦਾ ਨਿਪਟਾਰਾ ਰਾਹੀ ਲੋਕ ਅਦਾਲਤਾਂ ਰਾਹੀ ਕਰਵਾਉਣ ਤਾਂ ਜੋ ਉਹਨਾਂ ਨੂੰ ਸਹੀ, ਸਸਤਾ, ਆਸਾਨ, ਲੋਕ ਅਦਾਲਤ ਵਿੱਚ ਕੇਸ ਲਗਾਉਣ ਦਾ ਤਰੀਕਾ, ਜਲਦੀ ਅਤੇ ਸਥਾਈ ਨਿਆਂ ਪ੍ਰਾਪਕ ਹੋ ਸਕੇ, ਘਰੇਲੂ, ਜਮੀਨੀ, ਅਪਰਾਧਿਕ, ਨਰੇਗਾ ਸਕੀਮ,ਔਰਤਾਂ ਅਤੇ ਬੱਚਿਆਂ ਦੇ ਕਾਨੂੰਨੀ ਹੱਕਾਂ ਅਤੇ ਪੰਜੀਕ੍ਰਿਤ ਉਸਾਰੀ ਕਿਰਤੀਆਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਐਕਟ 1996 ਅਧੀਨ ਬਣਾਏ ਰੂਲਜ 265 ਅਨੁਸਾਰ ਪ੍ਰਵਾਨਤ ਕਿਰਤ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਲੋਕ ਅਦਾਲਤਾਂ ਵਿੱਚ ਸਬੰਧਿਤ ਕੇਸਾਂ ਸਬੰਧੀ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵਲੋ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ। ਉਨਾ ਨੇ ਦੱਸਿਆ ਕਿ ਆਰਥਿਕ ਕਮਜੋਰੀ ਕਾਰਨ ਕਿਸੇ ਵਿਅਕਤੀ ਨੂੰ ਉਸਦੇ ਅਧਿਕਾਰਾਂ ਤੋ ਵਾਂਝਿਆਂ ਨਹੀ ਕੀਤਾ ਜਾ ਸਕਦਾ ਕਿਸੇ ਕਿਸਮ ਦੀ ਕਾਨੂੰਨੀ ਸਲਾਹ, ਜਾਣਕਾਰੀ ਜਾਂ ਸਹਾਇਤਾ ਲੈਣ ਲਈ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਜਿਲਾ ਅਤੇ ਸ਼ੈਸ਼ਨ ਜੱਜ -ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ, ਸਿਵਲ ਜੱਜ (ਸੀ.ਡੀ.)-ਕਮ-ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ,ਐਡੀਸ਼ਨਲ ਸਿਵਲ ਜੱਜ (ਸੀ.ਡੀ.)-ਕਮ-ਚੇਅਰਮੈਨ, ਉਪ-ਮੰਡਲ ਕਾਨੂੰਨੀ ਸੇਵਾਵਾਂ ਕਮੇਟੀ, ਅਜਨਾਲਾ, ਬਾਬਾ ਬਕਾਲਾ ਅਤੇ ਪੱਟੀ ਸਹਾਇਕ ਜ਼ਿਲ੍ਹਾ ਅਟਾਰਨੀ (ਕਾਨੂੰਨੀ ਸੇਵਾਵਾਂ), ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨਾਲ ਰਾਬਤਾ ਕੀਤਾ ਜਾ ਸਕਦਾ ਹੈ। ਸੈਮੀਨਾਰ ਦੇ ਮੌਕੇ ਸਰਪੰਚ, ਮੈਂਬਰ ਪੰਚਾਇਤ , ਪਿੰਡ ਦੇ ਲੋਕ ਤੇ ਮਜਦੂਰ ਹਾਜ਼ਰ ਸਨ ।
Check Also
ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …