ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਚੇਅਰਮੈਨ ਇੰਪਰੂਵਮੈਂਟ ਟਰੱਸਟ ਦਿਨੇਸ਼ ਬੱਸੀ ਨੇ ਅਹੁੱਦਾ ਸੰਭਾਲਣ ਸਮੇਂ
ਕੀਤੇ ਐਲਾਨ ਮੁਤਾਬਿਕ ਵਾਰਡ ਨੰਬਰ 77 ਦੇ ਆਦਰਸ਼ ਨਗਰ ਇਲਾਕੇ ਵਿੱਚ ਪੌਦੇ ਲਗਾਉਣ ਦੇ ਕੰਮ ਦੀ ਸ਼ੁਰੁਆਤ ਕੀਤੀ।ਉਨਾਂ ਕਿਹਾ ਕਿ ਉਹ ਅੰਮ੍ਰਿਤਸਰ ਸ਼ਹਿਰ ਨੂੰ ਚੰਡੀਗੜ ਦੀ ਤਰ੍ਹਾਂ ਹਰਿਆਲੀ ਨਾਲ ਭਰਪੂਰ ਵੇਖਣਾ ਚਾਹੁੰਦੇ ਹਨ।ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਇਲਾਕੇ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ, ਟਰੱਸਟ ਵਲੋਂ ਹਰ ਤਰਾਂ ਦੀ ਮਦਦ ਦਿੱਤੀ ਜਾਵੇਗੀ।ਇਸ ਮੌਕੇ ਵਾਰਡ ਕੌਂਸਲਰ ਦੇ ਬੇਟੇ ਵਿਰਾਟ ਦੇਵਗਨ ਡਾ. ਟੀ.ਐਸ ਚਾਹਿਲ, ਡਾ. ਮਨਮੋਹਨ ਸਿੰਘ, ਬਿਕਰਮਜੀਤ ਸਿੰਘ, ਕੁਲਬੀਰ ਸਿੰਘ, ਧਨਵੰਤ ਸਿੰਘ ਵੀ ਮੌਜੂਦ ਸਨ।
Check Also
ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …
Punjab Post Daily Online Newspaper & Print Media