Monday, December 23, 2024

ਕੈਪਟਨ ਵਲੋਂ ਯੂ.ਪੀ ਸਰਕਾਰ ਵਲੋਂ ਪ੍ਰਿਯੰਕਾ ਗਾਂਧੀ ਦੀ ਧੱਕੇਸ਼ਾਹੀ ਤੇ ਗੈਰ-ਜਮਹੂਰੀ ਨਜ਼ਰਬੰਦੀ ਦਾ ਵਿਰੋਧ

ਚੰਡੀਗੜ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਉਤਰ ਪ੍ਰਦੇਸ਼ ਦੇ ਪ੍ਰਸ਼ਾਸਨ ਵਲੋਂ ਪ੍ਰਿਯੰਕਾ ਗਾਂਧੀ ਵਾਡਰਾ ਦੀ ਗੈਰ-ਜਮਹੂਰੀ ਅਤੇ ਗੈਰ-Captain Amrinderਸੰਵਿਧਾਨਿਕ ਨਜ਼ਰਬੰਦੀ ਲਈ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਿੱਖਾ ਵਿਰੋਧ ਕੀਤਾ ਹੈ।
           ਸੋਨਭਦਰ ਹਿੰਸਾ ਵਿਰੁੱਧ ਵਿਰੋਧ ਕਰਨ ਅਤੇ ਪੀੜਤ ਪਰਿਵਾਰਾਂ ਦੇ ਸ਼ੋਕ ਵਿਚ ਸ਼ਾਮਲ ਹੋਣ ਲਈ ਪ੍ਰਿਯੰਕਾ ਗਾਂਧੀ ਦੇ ਜਮਹੂਰੀ ਅਧਿਕਾਰ ਨੂੰ ਕੁਚਲਣ ਦੀ ਯੂ.ਪੀ ਸਰਕਾਰ ਵਲੋਂ ਕੀਤੀ ਗਈ ਕੋਸ਼ਿਸ਼ ਖਿਲਾਫ ਤਿੱਖੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਬੁਨਿਆਦੀ ਅਧਿਕਾਰਾਂ ਨੂੰ ਢਾਹ ਲਾਉਣ ਦੀ ਪ੍ਰਕ੍ਰਿਆ ਦੇ ਸਬੰਧ ਵਿਚ ਸੂਬੇ ਦੀ ਭਾਜਪਾ ਸਰਕਾਰ ਹੋਰ ਵੀ ਨਿਵਾਣਾ ਤੱਕ ਪਹੁੰਚ ਗਈ ਹੈ।
ਮੁੱਖ ਮੰਤਰੀ ਨੇ ਪ੍ਰਿਯੰਕਾ ਗਾਂਧੀ ਨੂੰ ਆਪਣਾ ਸ਼ਾਂਤੀਪੂਰਨ ਅਤੇ ਜਮਹੂਰੀ ਵਿਰੋਧ ਲਗਾਤਾਰ ਜਾਰੀ ਰੱਖਣ ਦੀ ਆਗਿਆ ਦੇਣ ਅਤੇ ਨਜ਼ਰਬੰਦੀ ਦੇ ਹੁਕਮ ਤੁਰੰਤ ਵਾਪਸ ਲੈਣ ਦੀ ਯੂ.ਪੀ. ਸਰਕਾਰ ਨੂੰ ਅਪੀਲ ਵੀ ਕੀਤੀ ਹੈ। ਉਨਾਂ ਨੇ ਇਸ ਮਾਮਲੇ ਵਿਚ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਦਖਲ ਦੇਣ ਦੀ ਅਪੀਲ ਕੀਤੀ ਹੈ ਅਤੇ ਯੂ.ਪੀ. ਸਰਕਾਰ ਦੇ ਟਕਰਾਅ ਵਾਲੇ ਵਤੀਰੇ ਤੋਂ ਉਸ ਨੂੰ ਪਿੱਛੇ ਹਟਾਉਣ ਲਈ ਕੇਂਦਰ ਨੂੰ ਦਖਲ ਦੇਣ ਵਾਸਤੇ ਆਖਿਆ ਹੈ ਤਾਂ ਜੋ ਪ੍ਰਿਯੰਕਾ ਅਤੇ ਉਸ ਦੇ ਹਮਾਇਤੀਆਂ ਦੇ ਸੰਵਿਧਾਨਿਕ ਅਧਿਕਾਰਾਂ ਦੀ ਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
             ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਸ਼ੁੱਕਰਵਾਰ ਨੂੰ ਸੋਨਭਦਰ ਜਾਂਦੇ ਹੋਏ ਰੋਕਿਆ ਗਿਆ ਅਤੇ ਨਜ਼ਰਬੰਦ ਕਰ ਲਿਆ ਗਿਆ।ਉਹ 10 ਕਬਾਇਲੀਆਂ ਦੀ ਇਸ ਹਫ਼ਤੇ ਕੀਤੀ ਗਈ ਹੱਤਿਆ ਦੇ ਸੰਦਰਭ ਵਿਚ ਸ਼ੋਕ ਵਿਚ ਸ਼ਾਮਲ ਹੋਣ ਲਈ ਜਾ ਰਹੇ ਸਨ।ਇਨਾਂ ਕਬਾਇਲੀਆਂ ਨੂੰ ਆਪਣੀ ਜ਼ਮੀਨ ਖਾਲੀ ਕਰਨ ਤੋਂ ਨਾ ਕਰਨ ਕਰਕੇ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ।
ਉਤਰ ਪ੍ਰਦੇਸ਼ ਸਰਕਾਰ ਦੀ ਕਾਰਵਾਈ ਨੂੰ ਧੱਕੇਸ਼ਾਹੀ ਵਾਲੀ ਦੱਸਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਿਯੰਕਾ ਗਾਂਧੀ ਨੂੰ ਨਜ਼ਰਬੰਦ ਕਰਨ ਅਤੇ ਆਪਣੀ ਜਮਹੂਰੀ ਜ਼ਿੰਮੇਵਾਰੀ ਨਿਭਾਉਣ ਤੋਂ ਰੋਕਣ ਪਿਛਲੇ ਕਾਰਨਾਂ `ਤੇ ਸਵਾਲ ਕੀਤੇ ਹਨ।
              ਜਿਸ ਗੈਸਟ ਹਾਊਸ ਵਿਚ ਪ੍ਰਿਯੰਕਾ ਗਾਂਧੀ ਨੂੰ ਨਜ਼ਰਬੰਦ ਕੀਤਾ ਗਿਆ ਹੈ ਉਸ ਦੀ ਬਾਅਦ ਵਿਚ ਪ੍ਰਸ਼ਾਸਨ ਵਲੋਂ ਬਿਜਲੀ ਕੱਟੇ ਜਾਣ ਦਾ ਜ਼ਿਕਰ ਕਰਦੇ ਹੋਏ ਮੁਖ ਮੰਤਰੀ ਨੇ ਕਿਹਾ ਕਿ ਸ਼ਾਂਤੀਪੂਰਨ ਵਿਰੋਧ ਕਰਨ ਦਾ ਅਧਿਕਾਰ ਸੰਵਿਧਾਨ ਦੇ ਅਨੁਸਾਰ ਬੁਨਿਆਦੀ ਹੈ ਜਿਸ ਨੂੰ ਯੂ.ਪੀ ਸਰਕਾਰ ਆਪਣੇ ਏਕਾਧਿਕਾਰਵਾਦੀ ਕਾਰਵਾਈਆਂ ਨਾਲ ਤਹਿਸ-ਨਹਿਸ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।ਉਨਾਂ ਕਿਹਾ ਕਿ ਭਾਰਤੀ ਜਮਹੂਰੀ ਢਾਂਚੇ ਵਿਚ ਕਿਸੇ ਵੀ ਵਿਅਕਤੀ ਦੇ ਬੁਨਿਆਦੀ ਅਧਿਕਾਰਾਂ ਨੂੰ ਕੁਚਲਣ ਦੀ ਕੋਈ ਵੀ ਸਰਕਾਰ ਆਗਿਆ ਨਹੀਂ ਦੇ ਸਕਦੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply