ਅੰਮ੍ਰਿਤਸਰ, 19 ਸਤੰਬਰ (ਪ੍ਰੀਤਮ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅੱਜ ਇਥੇ ਸ਼ਾਂਤੀ ਨਿਰਮਾਣ: ਸਾਡੀ ਸਾਂਝੀ ਜ਼ਿੰਮੇਵਾਰੀ ਵਿਸ਼ੇ ‘ਤੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਯੂਨੀਵਰਸਲ ਪੀਸ ਫੈਡਰੇਸ਼ਨ ਦੇ ਸਹਿਯੋਗ ਨਾਲ ਕਰਵਾਇਆ ਗਿਆ।
ਯੂਨੀਵਰਸਲ ਪੀਸ ਫੈਡਰੇਸ਼ਨ ਏਸ਼ੀਆ ਦੇ ਚੇਅਰਮੈਨ ਡਾ. ਚੁੰਗ ਸਿਕ ਯੌਂਗ ਅਤੇ ਫੈਡਰੇਸ਼ਨ ਦੇ ਡਾਇਰੈਕਟਰ ਆਫ ਐਜੂਕੇਸ਼ਨ, ਡਾ. ਰਾਬਰਟ ਐਸ. ਕੀਟੈੱਲ ਇਸ ਮੌਕੇ ਮੁੱਖ ਮਹਿਮਾਨ ਸਨ। ਰਜਿਸਟਰਾਰ, ਡਾ. ਸ਼ਰਨਜੀਤ ਸਿੰਘ ਢਿੱਲੋਂ ਨੇ ਸੈਮੀਨਾਰ ਦੀ ਪ੍ਰਧਾਨਗੀ ਕੀਤੀ। ਯੂ.ਜੀ.ਸੀ. ਸਪੈਸ਼ਲ ਅਸਿਸਟੈਂਸ ਪ੍ਰੋਗਰਾਮ ਦੇ ਕੋਆਰਡੀਨੇਟਰ, ਡਾ. ਕੁਲਦੀਪ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਤੇ ਪ੍ਰੋਫੈਸਰ, ਡਾ. ਜਗਰੂਪ ਸਿੰਘ ਸੇਖੋਂ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਫੈਡਰੇਸ਼ਨ ਦੇ ਜਨਰਲ ਸਕੱਤਰ, ਸ੍ਰੀ ਕ੍ਰਿਸ਼ਨਾ ਅਧਿਕਾਰੀ ਤੋਂ ਇਲਾਵਾ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ, ਡਾ. ਟੀ.ਐਸ. ਬੇਨੀਪਾਲ, ਫੈਕਲਟੀ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ। ਡਾ. ਕੀਟੈੱਲ ਨੇ ਕਿਹਾ ਕਿ ਸ਼ਾਂਤੀ ਅਤੇ ਸੁਰੱਖਿਆ ਹਰ ਇਕ ਲਈ ਮਹੱਤਵਪੂਰਨ ਮੁੱਦਾ ਹੈ ਅਤੇ ਉਹ ਬਿਨਾਂ ਆਪਸੀ ਸਹਿਯੋਗ ਦੇ ਹੱਲ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਨਾ ਸਰਕਾਰ ਤੇ ਨਾ ਹੀ ਸਿਵਲ ਸੋਸਾਇਟੀ ਦੇ ਅਦਾਰੇ ਇਨ੍ਹਾਂ ਲਈ ਜ਼ਿੰਮੇਵਾਰ ਹਨ ਸਗੋਂ ਸਾਨੂੰ ਸਾਰਿਆਂ ਨੂੰ ਸ਼ਾਂਤੀ ਤੇ ਸੁਰੱਖਿਆ ਲਈ ਫਿਕਰਮੰਦ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਰਫ ਕਹਿਣ ਨਾਲ ਹੀ ਸ਼ਾਂਤੀ ਨਹੀਂ ਹੁੰਦੀ ਜਦੋਂਕਿ ਇਸ ਲਈ ਸੰਯੁਕਤ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਿਖਿਆ ਮਨੁੱਖ ਨੂੰ ਜੀਵਨ ਜਾਂਚ ਸਿਖਾਉਂਦੀ ਹੈ ਅਤੇ ਮਨੁੱਖ ਨੂੰ ਸਭਿਅਕ ਹੋਣ ਦਾ ਗਿਆਨ ਦਿੰਦੀ ਹੈ। ਉਨਾਂ੍ਹ ਕਿਹਾ ਕਿ ਇਸ ਲਈ ਸਾਨੂੰ ਆਪਣੀ ਸਿਖਿਆ ਨੂੰ ਲੇਖੇ ਲਾਉਣਾ ਚਾਹੀਦਾ ਹੈ ਅਤੇ ਸਮੂਹ ਮਾਨਵਤਾ ਦੀ ਭਲਾਈ ਲਈ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬਿਨਾ ਕਿਸੇ ਫਲ ਦੀ ਇੱਛਾ ਕਰਕੇ ਕੀਤਾ ਤਿਆਗ ਉਚਤਮ ਮਨੁੱਖਤਾ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ਵੰਡਣ ਵਿਚ ਜ਼ਿਆਦਾ ਖੁਸ਼ੀ ਹੈ ਨਾ ਕਿ ਬਹੁਤ ਪ੍ਰਾਪਤ ਕਰਨ ਵਿਚ। ਉਨ੍ਹਾਂ ਕਿਹਾ ਕਿ ਸਾਨੂੰ ਖੁਦਗਰਜ਼ੀ ਅਤੇ ਹਊਮੈ ਨੂੰ ਛੱਡਦੇ ਹੋਏ ਆਪਣੇ ਗੁਰੂ ਤੇ ਪੈਗੰਬਰਾਂ ਦੀ ਸਿਖਿਆ ਨੂੰ ਗ੍ਰਹਿਣ ਕਰਨਾ ਚਾਹੀਦਾ ਹੈ ਤਾਂ ਜੋ ਵਿਸ਼ਵ ਵਿਚ ਸ਼ਾਂਤੀ ਪ੍ਰਾਪਤ ਹੋ ਸਕੇ। ਡਾ. ਚੁੰਗ ਨੇ ਕਿਹਾ ਕਿ ਯੂਨੀਵਰਸਲ ਪੀਸ ਫੈਡਰੇਸ਼ਨ ਇਕ ਅਜਿਹੀ ਸੰਸਥਾ ਜਿਹੜੀ ਕਿ ਵਿਸ਼ਵ ਵਿਚ ਸ਼ਾਂਤੀ ਲਈ ਤੱਤਪਰ ਰਹਿੰਦੀ ਹੈ।ਉਨਾਂ੍ਹ ਕਿਹਾ ਕਿ ਇਸ ਫੈਡਰੇਸ਼ਨ ਦੀ ਸਥਾਪਨਾ ਡਾ. ਮਿਸਜ਼ ਸਨ ਮਿਊਂਗ ਮੂਨ ਵੱਲੋਂ ਵਿਸ਼ਵ ਸ਼ਾਂਤੀ ਨੂੰ ਧਿਆਨ ਵਿਚ ਰੱਖਦਿਆਂ ਕੀਤੀ ਗਈ ਸੀ ਅਤੇ ਉਨ੍ਹਾਂ ਦੇ ਉਦੇਸ਼ਾਂ ਦੀ ਪੂਰਤੀ ਕਰਨ ਲਈ ਇਸ ਦੇ ਮੈਂਬਰ ਪੂਰੇ ਵਿਸ਼ਵ ਵਿਚ ਫੈਲੇ ਹਨ ਅਤੇ ਮਾਨਵਤਾ ਦੀ ਸੇਵਾ ਲਈ ਹਮੇਸ਼ਾ ਹਾਜ਼ਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਫੈਡਰੇਸ਼ਨ ਦੇ ਮੈਂਬਰ ਭਾਰਤ ਵਿਚ ਪਿਛਲੇ 25 ਦਿਨਾਂ ਤੋਂ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿਚ ਸੈਮੀਨਾਰ ਕਰ ਰਹੇ ਹਨ ਅਤੇ ਇਹ ਯੂਨੀਵਰਸਿਟੀ ਵਿਚ ਸਤਾਰਵਾਂ ਸੈਮੀਨਾਰ ਹੈ।
ਡਾ. ਢਿੱਲੋਂ ਨੇ ਕਿਹਾ ਕਿ ਮਨੁੱਖ ਦਾ ਮੁੱਢਲਾ ਫਰਜ਼ ਆਪਸੀ ਭਾਈਚਾਰਾ ਸਥਾਪਤ ਕਰਨਾ ਹੋਣਾ ਚਾਹੀਦਾ ਹੈ ਅਤੇ ਇਸੇ ਸਰੋਕਾਰ ਵਿਸ਼ਵ ਸ਼ਾਂਤੀ ਸਥਾਪਤ ਕਰਨ ਲਈ ਹੋਣੇ ਚਾਹੀਦੇ ਹਨ। ਉਨਾਂ੍ਹ ਕਿਹਾ ਕਿ ਇਸ ਵਿਸ਼ਵ ਸ਼ਾਂਤੀ ਤੇ ਸੁਰੱਖਿਆ ਲਈ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਇਹ ਧਰਤੀ ਰਹਿਣ ਲਈ ਹੋਰ ਖੂਬਸੂਰਤ ਹੋ ਸਕੇ।
Check Also
ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …