ਕੈਪਟਨ ਅਮਰਿੰਦਰ ਸਿੰਘ ਆਪਣੇ ਕੋਲ ਰੱਖਣਗੇ ਹਾਲ ਦੀ ਘੜੀ ਬਿਜਲੀ ਮੰਤਰਾਲਾ
ਚੰਡੀਗੜ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਰਾਜਪਾਲ ਵੀ.ਪੀ.ਐਸ ਬਦਨੌਰ ਦੋਵਾਂ ਨੇ ਨਵਜੋਤ ਸਿੰਘ ਸਿੱਧੂ ਦਾ ਇੱਕ ਸੱਤਰ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ ਜਿਸ ਨਾਲ ਉਹ ਰਸਮੀ ਤੌਰ `ਤੇ ਪੰਜਾਬ ਮੰਤਰੀ ਮੰਡਲ ਵਿਚੋਂ ਬਾਹਰ ਹੋ ਗਏ ਹਨ।
ਮੁੱਖ ਮੰਤਰੀ ਵੱਲੋਂ ਅਸਤੀਫਾ ਪੱਤਰ ਰਾਜਪਾਲ ਨੂੰ ਭੇਜੇ ਜਾਣ ਤੋਂ ਕੁੱਝ ਘੰਟਿਆਂ ਵਿਚ ਹੀ ਉਨਾਂ ਨੇ ਇਸ ਨੂੰ ਪ੍ਰਵਾਨ ਕਰਕੇ ਇਸ ਦੀ ਜਾਣਕਾਰੀ ਦੇ ਦਿੱਤੀ ਹੈ।
ਸਰਕਾਰੀ ਬੁਲਾਰੇ ਅਨੁਸਾਰ ਬਿਜਲੀ ਮੰਤਰਾਲਾ ਹਾਲ ਦੀ ਘੜੀ ਮੁੱਖ ਮੰਤਰੀ ਕੋਲ ਰਹੇਗਾ।ਦਿੱਲੀ ਤੋਂ ਵਾਪਸ ਆਉਣ ਤੋਂ ਬਾਅਦ ਦੋ ਦਿਨ ਅਸਵਸਥ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਅੱੱਜ ਸਵੇਰੇ ਅਸਤੀਫਾ ਪੱਤਰ ਦੇਖਿਆ ਅਤੇ ਉਨਾਂ ਨੇ ਰਸਮੀ ਪ੍ਰਵਾਨਗੀ ਲਈ ਇਸ ਨੂੰ ਬਦਨੌਰ ਕੋਲ ਭੇਜ ਦਿੱਤਾ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਦਿੱਲੀ ਵਿਖੇ ਕਿਹਾ ਸੀ ਕਿ ਉਨਾਂ ਦੀ ਗੈਰ-ਹਾਜ਼ਰੀ ਵਿਚ ਉਨਾਂ ਦੇ ਚੰਡੀਗੜ ਨਿਵਾਸ ਅਸਥਾਨ ਉੱਤੇ ਪਹੁੰਚੇ ਅਸਤੀਫੇ ਨੂੰ ਉਹ ਜਾ ਕੇ ਦੇਖਣਗੇ ਅਤੇ ਇਸ ਬਾਰੇ ਫੈਸਲਾ ਲੈਣਗੇ।ਇਸ ਪੱਤਰ ਵਿਚ ਸਿੱਧੂ ਨੇ ਇੱਕ ਸੱਤਰ ਵਿਚ ਆਪਣਾ ਅਸਤੀਫਾ ਦਿੱਤਾ ਹੈ ਅਤੇ ਇਸ ਦਾ ਕੋਈ ਵੀ ਸਪਸ਼ਟੀਕਰਨ ਜਾਂ ਵਿਸਤਾਰ ਨਹੀਂ ਦਿੱਤਾ।
ਸਿੱਧੂ ਨੇ 10 ਜੂਨ ਨੂੰ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣਾ ਅਸਤੀਫਾ ਭੇਜਿਆ ਸੀ ਅਤੇ ਇਸ ਤੋਂ ਬਾਅਦ ਤਕਰੀਬਨ ਇੱਕ ਮਹੀਨੇ ਪਿੱਛੋਂ ਉਨਾਂ ਨੇ ਇਸ ਬਾਰੇ ਟਵੀਟ ਕੀਤਾ ਸੀ।ਇਸ ਤੋਂ ਬਾਅਦ ਉਨਾਂ ਨੇ ਫਿਰ ਆਪਣੇ ਟਵੀਟ ਵਿਚ ਕਿਹਾ ਸੀ ਕਿ ਉਹ ਰਸਮੀ ਤੌਰ `ਤੇ ਆਪਣਾ ਅਸਤੀਫਾ ਮੁੱਖ ਮੰਤਰੀ ਨੂੰ ਭੇਜ ਦੇਣਗੇ ਜਿਨਾਂ ਨੇ ਲੋਕ ਸਭਾ ਚੋਣਾਂ ਤੋਂ ਬਾਅਦ ਕੀਤੇ ਫੇਰਬਦਲ ਦੇ ਹਿੱਸੇ ਵਜੋਂ ਉਨਾਂ ਨੂੰ ਬਿਜਲੀ ਮੰਤਰਾਲਾ ਅਲਾਟ ਕੀਤਾ ਸੀ। ਆਖੀਰ ਉਨਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਸਰਕਾਰੀ ਨਿਵਾਸ ਅਸਥਾਨ ਉੱਤੇ ਆਪਣਾ ਅਸਤੀਫਾ ਭੇਜ ਦਿੱਤਾ ਜਦਕਿ ਕੈਪਟਨ ਅਮਰਿੰਦਰ ਸਿੰਘ ਉਸ ਵੇਲੇ ਦਿੱਤਾ ਵਿਖੇ ਸਨ।
ਗੌਰਤਲਬ ਹੈ ਕਿ ਸਿੱਧੂ ਨੇ ਆਪਣਾ ਨਵਾਂ ਵਿਭਾਗ ਲੈਣ ਤੋਂ ਇਨਕਾਰ ਕਰ ਦਿੱਤਾ ਸੀ ਜਿਸ ਨੂੰ ਝੋਨੇ ਦੇ ਚਲ ਰਹੇ ਸੀਜ਼ਨ ਦੌਰਾਨ ਖੁਦ ਮੁੱਖ ਮੰਤਰੀ ਦੇਖ ਰਹੇ ਸਨ। ਇਸ ਅਹਿਮ ਮੌਕੇ ਸੂਬੇ ਵਿਚ ਬਿਜਲੀ ਦੀ ਮੰਗ ਬਹੁਤ ਜ਼ਿਆਦਾ ਵੱਧ ਗਈ ਸੀ।
Check Also
ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ‘ਲਿਖ ਨੀ ਕਲਮੇ ਮੇਰੀਏ’ ਪੁਸਤਕ ਲੋਕ ਅਰਪਿਤ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ …