Tuesday, November 24, 2026

ਆੜਤੀਆਂ-ਕਿਸਾਨਾਂ ਦੀਆਂ ਮੁਸ਼ਕਿਲਾਂ ਤੇ ਓਵਰ ਬਰਿਜ਼ ਦਾ ਕੀਤਾ ਜਾਵੇਗਾ ਹੱਲ – ਔਜਲਾ

ਆੜਤੀ ਯੂਨੀਅਨ ਮੰਡੀ ਭਗਤਾਂਵਾਲਾ ਦੇ ਪ੍ਰਧਾਨ ਅਮਨਦੀਪ ਛੀਨਾ ਦਾ ਐਮ.ਪੀ ਔਜਲਾ ਨੇ ਕੀਤਾ
ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਾਝੇ ਦੀ ਮਸ਼ਹੂਰ ਅਨਾਜ ਮੰਡੀ ਭਗਤਾਂਵਾਲਾ ਵਿਖੇ ਇਕ ਵਿਸੇਸ਼ ਸਮਾਗਮ PUNJ2107201901ਦੌਰਾਨ ਆੜਤੀ ਯੂਨੀਅਨ ਦੇ ਨਵੇਂ ਬਣੇ ਪ੍ਰਧਾਨ ਅਮਨਦੀਪ ਸਿੰਘ ਛੀਨਾ ਨੂੰ ਲੋਕ ਸਭਾ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਵਿਸੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ।
           ਅਨਾਜ ਮੰਡੀ ਭਗਤਾਂਵਾਲਾ ਵਿਖੇ ਇਕ ਸੰਖੇਪ ਦੌਰਾਨ ਵੱਡੀ ਗਿਣਤੀ ਵਿੱਚ ਹਾਜਰ ਆੜਤੀਆਂ, ਕਿਸਾਨਾਂ ਤੇ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਔਜਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਆੜਤੀ-ਕਿਸਾਨਾਂ-ਮਜ਼ਦੂਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਲਦ ਹੱਲ ਕੀਤਾ ਜਾਵੇਗਾ। ਇਸ ਸਮੇਂ ਔਜਲਾ ਨੇ ਮੰਡੀ ਭਗਤਾਂਵਾਲਾ ਦੇ 12 ਕਰੋੜ ਦੀ ਲਾਗਤ ਨਾਲ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਤੇ ਮੌਕੇ ਤੇ ਕੰਮ ਵਿੱਚ ਤੇਜੀ ਲਿਆਉਣ ਦਾ ਮੌਕੇ ਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ।ਕਿਸਾਨਾਂ ਤੇ ਆੜਤੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਦਿਆਂ ਮੰਡੀ ਭਗਤਾਂਵਾਲਾ ਦੇ ਰਸਤੇ ਵਿੱਚ ਪੈਂਦੇ ਫਾਟਕ ਤੇ ਰੇਲਵੇ ਓਵਰ ਬ੍ਰਿਜ ਬਣਾਉਣ ਦੀ ਕੀਤੀ ਮੰਗ ਤੇ ਬੋਲਦਿਆਂ ਔਜਲਾ ਨੇ ਕਿਹਾ ਕਿ ਇਸ ਸੰਬੰਧੀ ਕੇਂਦਰੀ ਰੇਲਵੇ ਮੰਤਰੀ ਨਾਲ ਮੁਲਾਕਾਤ ਕਰ ਇਸ ਮੁਸ਼ਕਿਲ ਦਾ ਪਹਿਲ ਦੇ ਅਧਾਰ `ਤੇ ਹੱਲ ਕੀਤਾ ਜਾਵੇਗਾ।
         ਔਜਲਾ ਨੇ ਕਿਹਾ ਕਿ ਮੰਡੀ ਭਗਤਾਂਵਾਲਾ ਨੂੰ ਜਾਂਦੇ ਰਸਤੇ ਨਜ਼ਦੀਕ ਪੈਂਦੇ ਕੂੜੇ ਦੇ ਡੰਪ ਕਾਰਨ ਫੈਲਦੀ ਬੁਦਬੂ ਕਾਰਨ ਮੰਡੀ ਵਿੱਚ ਕੰਮ ਕਰਦੇ ਆੜਤੀ-ਮਜ਼ਦੂਰਾਂ ਦਾ ਬਹੁਤ ਬੁਰਾ ਹਾਲ ਹੈ ਇਸ ਲਈ ਮੰਡੀ ਨੂੰ ਜਾਂਦੇ ਰਸਤੇ ਨੂੰ ਵਧੀਆ ਬਣਾਇਆ ਜਾਵੇਗਾ ਤੇ ਫੈਲਦੀ ਬੁਦਬੋ ਨੂੰ ਰੋਕਣ ਲਈ ਜਰੂਰੀ ਕਦਮ ਉਠਾਏ ਜਾਣਗੇ।ਔਜਲਾ ਨੇ ਅਨਾਜ ਮੰਡੀ ਭਗਤਾਂਵਾਲਾ ਦੇ ਨਵੇਂ ਬਣੇ ਪ੍ਰਧਾਨ ਅਮਨਦੀਪ ਸਿੰਘ ਛੀਨਾ ਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਸਨਮਾਨਿਤ ਕੀਤਾ। ਉਨਾਂ ਕਿਹਾ ਕਿ ਆੜਤੀ-ਕਿਸਾਨਾਂ ਦਾ ਨਹੁੰ ਮਾਸ ਦਾ ਰਿਸ਼ਤਾ ਹੈ ਪਰ ਪਿਛਲੀ ਸੂਬਾ ਸਰਕਾਰ ਦੀਆਂ ਗਲਤ ਨੀਤੀਆਂ ਨੇ ਆੜਤੀਆਂ ਤੇ ਕਿਸਾਨਾਂ ਵਿਚਕਾਰ ਪਾੜਾ ਪਾਉਣ ਦਾ ਕੰਮ ਕੀਤਾ ਗਿਆ ਸੀ, ਪ੍ਰੰਤੂ ਕੈਪਟਨ ਸਰਕਾਰ ਨੇ ਦੋਹਾਂ ਧਿਰਾਂ ਦਰਮਿਆਨ ਪੁੱਲ ਦਾ ਕੰਮ ਕਰਕੇ ਆੜਤੀ-ਕਿਸਾਨਾਂ ਦੇ ਰਿਸ਼ਤੇ ਨੂੰ ਮਜ਼ਬੂਤ ਕਰਨ ਦਾ ਕੰਮ ਕੀਤਾ ਹੈ।
           ਇਸ ਸਮੇਂ ਹੋਰਨਾਂ ਤੋਂ ਇਲਾਵਾ ਕੌਂਸਲਰ ਹਰਪਨ ਔਜਲਾ, ਕੌਂਸਲਰ ਸਕੱਤਰ ਸਿੰਘ ਬੱਬੂ, ਸਾ: ਕੌਂਸਲਰ ਬਲਜੀਤ ਸਿੰਘ ਗੁੰਮਟਾਲਾ, ਇੰਦਰਪਾਲ ਸਿੰਘ ਲਾਲੀ ਪ੍ਰਧਾਨ ਨਗਰ ਪੰਚਾਇਤ ਰਾਜਾਸਾਂਸੀ, ਵਰਿੰਦਰ ਸਿੰਘ ਮਾਨ ਵਡਾਲੀ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਅੰਮ੍ਰਿਤਸਰ, ਨਰਿੰਦਰ ਸਿੰਘ ਛਾਪਾ, ਕਰਮਬੀਰ ਸਿੰਘ ਗੁੰਮਟਾਲਾ, ਬਲਕਾਰ ਸਿੰਘ, ਸੁਖਦੇਵ ਸਿੰਘ ਵਣੀਏਕੇ, ਗੁਰਵਿੰਦਰ ਸਿੰਘ ਮੰਮਣਕੇ, ਜਰਨੈਲ ਸਿੰਘ ਬਾਠ, ਮਿੰਟੂ ਪੰਜਾਬੀ ਬਾਗ ਆਦਿ ਹਾਜਰ ਸਨ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …

Leave a Reply