ਪਿੰਡ ਭਸੌੜ ਨੂੰ ਵੀ ਮਾਡਲ ਪਿੰਡ ਵਜੋਂ ਵਿਕਸਿਤ ਕੀਤਾ ਜਾਵੇਗਾ- ਦਲਵੀਰ ਸਿੰਘ ਗੋਲਡੀ
ਧੂਰੀ, 21 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ
ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਿੰਡਾਂ ਨੂੰ ਮਾਡਲ ਪਿੰਡਾਂ ਦੀ ਤਰਜ਼ ’ਤੇ ਵਿਕਾਸ ਕਰਵਾਉਣ ਲਈ ਕੀਤੀ ਜਾ ਰਹੀ ਚੋਣ ਵਿੱਚ ਹੁਣ ਹਲਕਾ ਧੂਰੀ ਦੇ ਪਿੰਡ ਭਸੌੜ ਦੀ ਚੋਣ ਕੀਤੀ ਗਈ ਹੈ ਅਤੇ ਪਿੰਡ ਭਸੌੜ ਵਿਖੇ ਪੁੱਜੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਦੱਸਿਆ ਕਿ ਜਿਥੇ ਪਹਿਲਾਂ ਪਿੰਡ ਕਾਂਝਲਾ, ਭੱਦਲਵੱਡ, ਭਲਵਾਨ, ਢਢੋਗਲ, ਖੇੜੀ ਜੱਟਾਂ ਦੀ ਚੋਣ ਕੀਤੀ ਜਾ ਚੁੱਕੀ ਹੈ ਅਤੇ ਹੁਣ ਪਿੰਡ ਭਸੌੜ ਦੀ ਚੋਣ ਕਰਕੇ ਪਿੰਡ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕਰਵਾ ਕੇ ਪਿੰਡ ਦਾ ਜੰਗੀ ਪੱਧਰ ’ਤੇ ਵਿਕਾਸ ਕਰਵਾਇਆ ਜਾਵੇਗਾ ਅਤੇ ਲੱਖਾਂ ਰੁਪੈ ਖਰਚ ਕੀਤੇ ਜਾਣਗੇ।
ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਹਲਕੇ ਦੇ ਰਹਿੰਦੇ ਕੰਮ ਜਲਦੀ ਹੀ ਮੁਕੰਮਲ ਹੋਣਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨਾਲ ਚੋਣਾ ਤੋਂ ਪਹਿਲਾਂ ਜੋ ਵੀ ਵਾਅਦੇ ਕੀਤੇ ਸਨ, ਉਨ੍ਹਾਂ ਵਿਚੌਂ ਵੱਡੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਚੁੱਕਾ ਹੈ।
ਇਸ ਮੌਕੇ ਜਿਲ੍ਹਾ ਪ੍ਰੀਸ਼ਦ ਮੈਂਬਰ ਇੰਦਰਪਾਲ ਸਿੰਘ ਗੋਲਡੀ, ਕਾਂਗਰਸੀ ਆਗੂ ਗੁਰਸੇਵ ਸਿੰਘ ਸੇਬੀ ਤੋਂ ਇਲਾਵਾ ਐਕਸੀਅਨ ਰਣਜੀਤ ਸਿੰਘ ਸ਼ੇਰਗਿਲ, ਬੀ.ਡੀ.ਪੀ.ਓ ਰਿੰਪੀ ਗਰਗ, ਐਸ.ਡੀ.ਓ ਦਵਿੰਦਰ ਸਿੰਘ ਤੋਂ ਇਲਾਵਾ ਗ੍ਰਾਮ ਪੰਚਾਇਤ ਭਸੌੜ ਅਤੇ ਕਾਂਗਰਸੀ ਆਗੂ ਹਾਜਰ ਸਨ।
Check Also
ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …
Punjab Post Daily Online Newspaper & Print Media