Thursday, December 26, 2024

ਸ਼੍ਰੋਮਣੀ ਕਮੇਟੀ ਦਾ 15 ਮੈਂਬਰੀ ਵਫ਼ਦ ਸ. ਸੁਖਦੇਵ ਸਿੰਘ ਭੌਰ ਤੇ ਰਜਿੰਦਰ ਸਿੰਘ ਮਹਿਤਾ ਦੀ ਅਗਵਾਈ ‘ਚ ਸ੍ਰੀਨਗਰ ਲਈ ਰਵਾਨਾ

PPN19091422ਅੰਮ੍ਰਿਤਸਰ, 19 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਅਗਵਾਈ ‘ਚ ਜੰਮੂੁਕਸ਼ਮੀਰ ਵਿਖੇ ਆਏ ਹੜ੍ਹਾਂ ਦੌਰਾਨ ਹੋਏ ਨੁਕਸਾਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਹਰ ਪ੍ਰਕਾਰ ਦੀ ਸਹਾਇਤਾ ਲਈ ਗੁਰਦੁਆਰਾ ਸ਼ਹੀਦ ਬੁੰਗਾ ਬਡਗਾਮ ਸ੍ਰੀਨਗਰ ਵਿਖੇ ਲਗਾਏ ਗੲੈ ਰਾਹਤ ਕੈਂਪ ਦਾ ਜਾਇਜਾ ਲੈਣ ਲਈ ਅੰਮ੍ਰਿਤਸਰ ਤੋਂ ਸ੍ਰੀਨਗਰ ਲਈ ਰਵਾਨਾ ਹੋਣਾ ਸੀ ਪ੍ਰੰਤੂ ਜਥੇਦਾਰ ਜਗਦੇਵ ਸਿੰਘ ਤਲਵੰਡੀ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਕਾਲ ਚਲਾਣਾ ਕਰ ਜਾਣ ਕਰਕੇ ਉਨ੍ਹਾਂ ਨੇ ਸ੍ਰੀਨਗਰ ਜਾਣ ਵਾਲੇ ਵਫ਼ਦ ਦੀ ਅਗਵਾਈ ਸ. ਸੁਖਦੇਵ ਸਿੰਘ ਭੌਰ ਜਨਰਲ ਸਕੱਤਰ ਅਤੇ ਸ. ਰਜਿੰਦਰ ਸਿੰਘ ਮਹਿਤਾ ਅੰਤਿ੍ਰੰਗ ਮੈਂਬਰ ਸ਼੍ਰੋਮਣੀ ਕਮੇਟੀ ਨੂੰ ਸੌਂਪੀ ਜੋ ਅੱਜ ਸ੍ਰੀ ਗੁਰੂ ਰਾਮਦਾਸ ਜੀ ਅੰਤਰ ਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਸ੍ਰੀਨਗਰ ਲਈ ਰਵਾਨਾ ਹੋਇਆ।ਇਨ੍ਹਾਂ ਦੇ ਨਾਲ ਸ. ਮਨਜੀਤ ਸਿੰਘ ਸਕੱਤਰ, ਸ. ਸੁਖਦੇਵ ਸਿੰਘ ਭੂਰਾਕੋਹਨਾ ਮੀਤ ਸਕੱਤਰ, ਸ. ਗੁਰਮੋਹਨ ਸਿੰਘ ਵਾਲੀਆ ਵਾਈਸ ਚਾਂਸਲਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਇਲਾਵਾ ਹੋਰ ਕਰਮਚਾਰੀ ਅਧਿਕਾਰੀ ਵੀ ਗਏ ਹਨ।
ਅੰਮ੍ਰਿਤਸਰ ਹਵਾਈ ਅੱਡੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਰਜਿੰਦਰ ਸਿੰਘ ਮਹਿਤਾ ਅਤੇ ਸ. ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਦੇ ਆਦੇਸ਼ ਅਨੁਸਾਰ ਵਫ਼ਦ ਸ੍ਰੀਨਗਰ ਦੇ ਮੌਜੂਦਾ ਹਾਲਾਤਾਂ ਦਾ ਜਾਇਜਾ ਲੈਣ ਜਾ ਰਿਹਾ ਹੈ ਤੇ ਓਥੋਂ ਦੇ ਹੜ੍ਹ ਪੀੜਤਾਂ ਦੀਆਂ ਲੋੜਾਂ ਤੇ ਹੋਰ ਕੀ ਕੀ ਸਮਾਨ ਉਨ੍ਹਾਂ ਪੀੜਤਾਂ ਲਈ ਲੋੜੀਂਦਾ ਹੈ ਸਬੰਧੀ ਮੁਕੰਮਲ ਰੀਪੋਰਟ ਪ੍ਰਧਾਨ ਸਾਹਿਬ ਨੂੰ ਦਿੱਤੀ ਜਾਵੇਗੀ ਅਤੇ ਪ੍ਰਧਾਨ ਸਾਹਿਬ ਜੀ ਦੇ ਅਗਲੇ ਆਦੇਸ਼ ਅਨੁਸਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਨ੍ਹਾਂ ਪੀੜਤਾਂ ਲਈ ਸਹਾਇਤਾ/ਰਾਹਤ ਸਮੱਗਰੀ ਭੇਜੇਗੀ। ਉਨ੍ਹਾਂ ਦੱਸਿਆ ਕਿ ਹੜ੍ਹ ਪੀੜਤਾਂ ਦੀ ਜਰੂਰਤ ਅਨੁਸਾਰ ਅਤੇ ਸ਼ੋੌ੍ਰਮਣੀ ਕਮੇਟੀ ਵੱਲੋਂ ਲਗਾਏ ਗਏ ਰਾਹਤ ਕੈਂਪ ਦੀ ਅਗਵਾਈ ਕਰ ਰਹੇ ਅਧਿਕਾਰੀਆਂ ਦੀ ਮੰਗ ਅਨੁਸਾਰ ਲਗਾਤਾਰ ਸੁੱਕਾ ਰਾਸ਼ਨ ਤੇ ਹੋਰ ਲੋੜੀਂਦਾ ਸਮਾਨ ਹਵਾਈ ਜਹਾਜ ਰਾਹੀਂ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਆਪਣੇ ਨਾਲ ਹੜ੍ਹ ਪੀੜਤਾਂ ਲਈ 10 ਕੁਇੰਟਲ ਚੌਲ, 5 ਕੁਇੰਟਲ ਦਾਲ, 5 ਕੁਇੰਟਲ ਰਸ (50 ਪੇਟੀਆਂ) ਤੇ 2 ਕੁਇੰਟਲ ਪਿਆਜ ਸਮੇਤ ਕੁੱਲ 22 ਕੁਇੰਟਲ ਵਜਨ ਨਾਲ ਲੈ ਕੇ ਜਾ ਰਹੇ ਹਾਂ। ਉਨ੍ਹਾਂ ਦੱਸਿਆ ਕਿ ਵਫ਼ਦ ਦੇ ਕੁਝ ਮੈਂਬਰ ਮਿਤੀ 20-09-2014 ਨੂੰ ਵਾਪਸ ਆ ਜਾਣਗੇ ਅਤੇ ਜਿਹੜੇ ਰਹਿਣਗੇ ਉਹ ਅਗਲੇ ਦਿਨ ਵਾਪਸ ਆਉਣਗੇ ।
ਇਸ ਮੌਕੇ ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਪ੍ਰਤਾਪ ਸਿੰਘ ਮੈਨੇਜਰ, ਸ. ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ, ਸ. ਇੰਦਰ ਮੋਹਣ ਸਿੰਘ ‘ਅਨਜਾਣ’, ਸ. ਅਰਵਿੰਦਰ ਸਿੰਘ ਸਾਸਨ, ਸ. ਜਤਿੰਦਰ ਸਿੰਘ ਐਡੀ: ਮੈਨੇਜਰ ਤੇ ਸ.ਜਤਿੰਦਰ ਸਿੰਘ ਸੂਚਨਾ ਅਧਿਕਾਰੀ ਹਵਾਈ ਅੱਡਾ ਆਦਿ ਮੌਜੂਦ ਸਨ

Check Also

ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …

Leave a Reply