ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਮਜੀਠਾ ਰੋਡ ਵਿਖੇ ਵਾਰਡ ਨੰ. 12 ਅਤੇ
13 `ਚ ਆਯੋਜਿਤ ਕੀਤੇ ਗਏ ਕਣਕ ਵੰਡ ਸਮਾਰੋਹ ਦੌਰਾਨ ਗਰੀਬ ਪਰਿਵਾਰਾਂ ਨੂੰ ਸੱਸਤੀ ਕਣਕ ਵੰਡੀ ਗਈ।ਮੇਅਰ ਰਿੰਟੂ ਨੇ ਕਿਹਾ ਕਿ ਹੋਰਨਾਂ ਵਾਰਡਾਂ ਵਿੱਚ ਵੀ ਇਸੇ ਤਰਾਂ ਸੱਸਤੀ ਕਣਕ ਵੰਡ ਸਮਾਰੋਹ ਹੁੰਦੇ ਰਹਿਣਗੇ, ਤਾਂ ਜੋ ਲੋਕਾਂ ਨੂੰ ਕਿਸੇ ਤਰਾਂ ਦੀ ਮੁਸ਼ਕਲ ਨਾ ਆਵੇ।ਉਹਨਾਂ ਨੇ ਜਨਤਾ ਨੂੰ ਅਪੀਲ ਕੀਤੀ ਕਿ ਗੁਰੂ ਨਗਰੀ ਨੂੰ ਹਰਿਆ ਭਰਿਆ ਤੇ ਸਵੱਛ ਰੱਖਣ ਲਈ ਪੌਦੇ ਲਗਾਉਣਾ ਬਹੁਤ ਜਰੂਰੀ ਹੈ, ਜੋ ਮਾਨਵਤਾ ਦੀ ਸੱਚੀ ਸੇਵਾ ਦਾ ਹੀ ਹਿੱਸਾ ਹੈ।ਮੇਅਰ ਰਿੰਟੁ ਨੇ ਕਿਹਾ ਕਿ ਸਾਨੂੰ ਆਪਣੇ ਜੀਵਨ ਵਿੱਚ ਘੱਟ ਤੋ ਘੱਟ ਇੱਕ ਪੌਦਾ ਜਰੂਰ ਲਗਾਉਣਾ ਅਤੇ ਉਸ ਦੀ ਦੇਖਭਾਲ ਕਰਨੀ ਚਾਹੀਦੀ ਹੈ।
ਇਸ ਮੌਕੇ ਰਿਤੇਸ਼ ਸ਼ਰਮਾ ਪ੍ਰਧਾਨ ਮਹਾਕਾਲੀ ਮੰਦਰ, ਅਸ਼ਵਨੀ ਕੁਮਾਰ, ਬਲਜੀਤ ਸਿੰਘ, ਰਾਜੀਵ ਸ਼ਰਮਾ, ਰਾਕੇਸ਼ ਕੁਮਾਰ, ਰਾਜ ਰਾਣੀ, ਸੰਜੀਵ ਕੁਮਾਰ, ਪਵਨ ਕੁਮਾਰ, ਰਾਜੂ ਤੁੰਗ ਆਦਿ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media