ਸੋਗ ਵਜੋਂ ਦਫ਼ਤਰ ਸ਼ੋ੍ਰਮਣੀ ਕਮੇਟੀ ਬੰਦ ਕੀਤਾ ਗਿਆ
ਅੰਮ੍ਰਿਤਸਰ, 19 ਸਤੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਟਕਸਾਲੀ ਅਕਾਲੀ ਆਗੂ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਅਕਾਲ ਚਲਾਣੇ ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਦਫ਼ਤਰ ਸ਼ੋ੍ਰਮਣੀ ਕਮੇਟੀ ਤੋਂ ਜਾਰੀ ਪ੍ਰੈਸ ਨੋਟ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਅਕਾਲ ਚਲਾਣੇ ਨਾਲ ਸ਼ੋ੍ਰਮਣੀ ਅਕਾਲੀ ਦਲ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਜਥੇਦਾਰ ਜਗਦੇਵ ਸਿੰਘ ਤਲਵੰਡੀ ਨਿਧੱੜਕ ਤੇ ਬੇਬਾਕ ਆਗੂ ਸਨ।ਉਨ੍ਹਾਂ ਦੱਸਿਆ ਕਿ ਉਹ ਸੰਨ 2000 ਤੋਂ 2001 ਤੱਕ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਵਿੱਚ ਜੇਲ੍ਹ ਮੰਤਰੀ ਵੀ ਰਹੇ ਸਨ।ਉਨ੍ਹਾਂ ਕਿਹਾ ਕਿ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਅਕਾਲ ਚਲਾਣੇ ਤੇ ਅਫ਼ਸੋਸ ਵਜੋਂ ਦਫ਼ਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਸਮੂਹ ਮੁਲਾਜਮਾਂ ਦੀ ਇਕੱਤਰਤਾ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ।ਜਿੱਥੇ ਸਮੂਹ ਮੁਲਾਜ਼ਮਾਂ ਨੇ ਵਿੱਛੜੀ ਰੂਹ ਦੇ ਨਮਿਤ ਸ. ਦਲਮੇਘ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਦੀ ਅਗਵਾਈ ‘ਚ 5 ਮੂਲ ਮੰਤਰ ਦੇ ਪਾਠ ਕਰਨ ਉਪਰੰਤ ਦਫ਼ਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਸ ਨਾਲ ਸਬੰਧਤ ਅਦਾਰੇ ਬੰਦ ਕਰ ਦਿੱਤੇ ਗਏ। ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਮੂਲ ਮੰਤਰ ਦੇ ਪਾਠ ਕਰਨ ਸਮੇਂ ਸ. ਰੂਪ ਸਿੰਘ, ਸz: ਸਤਬੀਰ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਮੀਤ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਬਿਜੈ ਸਿੰਘ, ਸ. ਜਸਵਿੰਦਰ ਸਿੰਘ, ਸ. ਗੁਰਬਚਨ ਸਿੰਘ ਤੇ ਸ. ਪ੍ਰਮਜੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਪ੍ਰਤਾਪ ਸਿੰਘ ਤੇ ਸ. ਗੁਰਿੰਦਰ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ਼ ਮੌਜੂਦ ਸੀ।