ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਮਹਾਤਮਾ ਗਾਧੀ ਸਰਬੱਤ ਵਿਕਾਸ ਯੋਜਨਾ ਤਹਿਤ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ
ਅਟਾਰੀ ਵਿਖੇ ਤਹਿਸੀਲਦਾਰ ਅਟਾਰੀ ਵੱਖ-ਵੱਖ ਮਹਿਕਮਿਆਂ ਦੀ ਸ਼ਮੂਲੀਅਤ ਵਾਲਾ ਵਿਸ਼ੇਸ਼ ਕੈਂਪ ਲੱਗਾਇਆ ਗਿਆ ਜਿਸ ਦੀ ਸ਼ੁਰੂਆਤ ਹਲਕਾ ਵਿਧਾਇਕ ਤਰਸੇਮ ਸਿੰਘ ਡੀ.ਸੀ ਅਤੇ ਡਾ. ਸ਼ਿਵਰਾਜ ਸਿੰਘ ਬੱਲ ਐਸ.ਡੀ.ਐਮ ਅੰਮਿ੍ਰਤਸਰ-2 ਵਲੋਂ ਸਾਂਝੇ ਤੌਰ `ਤੇ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਵੱਲੋਂ ਲਗਾਏ ਗਏ ਕਾਊਂਟਰਾਂ ਦਾ ਨਿਰੀਖਣ ਕਰਦਿਆਂ ਚਲਾਈਆਂ ਜਾ ਰਹੀਆਂ ਲੋਕ ਹਿੱਤੂ ਸਕੀਮਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਤਰਸੇਮ ਸਿੰਘ ਡੀ.ਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਹਿੱਤ ’ਚ ਜਾਰੀ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਾਉਣ ਤੇ ਉਨ੍ਹਾਂ ਦਾ ਲਾਭ ਲੈਣ ਲਈ ਪੰਜਾਬ ਭਰ ਵਿੱਚ ਇਨ੍ਹਾਂ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਮੁਸ਼ਕਿਲ ਪੇਸ਼ ਨਾ ਆਵੇ।
ਡਾ. ਸ਼ਿਵਰਾਜ ਸਿੰਘ ਬੱਲ ਐਸ.ਡੀ.ਐਮ ਨੇ ਦੱਸਿਆ ਕਿ ਅਟਾਰੀ ਵਿੱਚ ਇਹ ਬਾਰਾਂ ਪਿੰਡਾਂ ਦਾ ਕੈਂਪ ਸੀ। ਉਨ੍ਹਾਂ ਕਿਹਾ ਕਿ ਇਥੇ ਵੇਖਿਆ ਗਿਆ ਹੈ ਕਿ ਬਾਰਾਂ ਪਿੰਡਾਂ ਨਾਲ ਭੀੜ ਹੋ ਰਹੀ ਹੈ ਤੇ ਅੱਗੇ ਤੋਂ ਇਨ੍ਹਾਂ ਕੈਂਪਾਂ ਦਾ ਦਾਇਰਾ 5 ਪਿੰਡਾਂ ਤੱਕ ਕੀਤਾ ਜਾਵੇਗਾ।ਬੀ.ਡੀ.ਪੀ.ਓ ਜਸਬੀਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ ਵਿੱਚ 550 ਬੂਟੇ ਲਾਉਣ ਦਾ ਜੋ ਟੀਚਾ ਮਿਥਿਆ ਗਿਆ ਸੀ ਤਹਿਤ ਬਲਾਕ ਅਟਾਰੀ ’ਚ 50 ਫੀਸਦੀ ਮੁਕੰਮਲ ਕਰ ਲਿਆ ਗਿਆ ਹੈ ਅਤੇ ਰਹਿੰਦੇ ਪਿੰਡਾਂ ਵਿੱਚ ਵੀ ਜਲਦ ਬੂਟੇ ਲਗਾਏ ਜਾਣਗੇ।
ਇਸ ਮੌਕੇ ਤਹਿਸੀਲਦਾਰ ਲਖਵਿੰਦਰਪਾਲ ਸਿੰਘ, ਡੀ.ਡੀ.ਪੀ.ਓ ਗੁਰਪ੍ਰੀਤ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਡਾ. ਰਣਜੋਤ ਸਿੰਘ, ਡਾ. ਤੇਜਬੀਰ ਸਿੰਘ ਭੰਗੂ, ਅਮਨਦੀਪ ਸਿੰਘ ਸਕੱਤਰ ਮਾਰਕੀਟ ਕਮੇਟੀ ਅਟਾਰੀ, ਡਾ. ਜਸਪਾਲ ਸਿੰਘ ਬੱਲ, ਐਸ.ਡੀ.ਓ ਕੁਲਦੀਪ ਕੁਮਾਰ, ਐਸ.ਡੀ.ਓ ਹਰਗੋਬਿੰਦ ਸਿੰਘ, ਅਜੀਤ ਸਿੰਘ ਕਟਾਰੀਆ, ਸਰਪੰਚ ਮਨਜੀਤ ਸਿੰਘ ਅਟਾਰੀ, ਸਰਪੰਚ ਸੰਤੋਖ ਸਿੰਘ ਕਾਉਂਕੇ ਸਮੇਤ ਵੱਖ-ਵੱਖ ਪਿੰਡਾਂ ਦੇ ਸਰਪੰਚ ਹਾਜ਼ਰ ਸਨ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media