Wednesday, July 30, 2025
Breaking News

ਗੋਲਡਨ ਜੁਬਲੀ ਕਾਨਵੋਕੇਸ਼ਨ ਮੌਕੇ ਰਾਜਾ ਰਣਧੀਰ ਸਿੰਘ ਤੇ ਡਾ. ਗੁਰਤੇਜ ਸਿੰਘ ਸੰਧੂ ਨੂੰ ਮਿਲੀਆਂ ਆਨਰੇਰੀ ਡਿਗਰੀਆਂ

ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪ੍ਰਸਿੱਧ ਵਿਦਵਾਨ ਤੇ ਖਿਡਾਰੀ ਰਾਜਾ PUNJ2207201905ਰਣਧੀਰ ਸਿੰਘ, ਲਾਈਫ ਟਾਈਮ ਵਾਈਸ ਪ੍ਰੈਜ਼ੀਡੈਂਟ ਆਫ ਓਲੰਪਿਕ ਕੌਂਸਲ ਆਫ ਏਸ਼ੀਆ ਅਤੇ ਡਾ. ਗੁਰਤੇਜ ਸਿੰਘ ਸੰਧੂ, ਸੀਨੀਅਰ ਫੈਲੋ ਐਂਡ ਵਾਈਸ ਪ੍ਰੈਜ਼ੀਡੈਂਟ ਮਾਈਕਰੋਨ ਟੈਕਨਾਲੋਜੀ ਨੂੰ ਉਨ੍ਹਾਂ ਵੱਲੋਂ ਆਪਣੇ ਆਪਣੇ ਖੇਤਰ ਵਿਚ ਪਾਏ ਅਹਿਮ ਯੋਗਦਾਨ ਸਦਕਾ ਆਨਰਜ਼ ਕਾਜ਼ਾ ਡਿਗਰੀਆਂ ਨਾਲ ਸਨਮਾਨਿਤ ਕੀਤਾ।ਯੂਨੀਵਰਸਿਟੀ ਵੱਲੋਂ ਆਨਰੇਰੀ ਡਿਗਰੀ ਮਿਲਣ `ਤੇ ਰਾਜਾ ਰਣਧੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਜੋ ਮਾਣ ਸਨਮਾਨ ਮਿਲਿਆ ਹੈ ਉਹ ਮੇਰੇ ਲਈ ਬਹੁਤ ਖੁਸ਼ੀ ਦਾ ਮੌਕਾ ਹੈ।ਉਨ੍ਹਾਂ ਕਿਹਾ ਕਿ ਅਜਿਹੇ ਮਾਣ ਅਤੇ ਸਨਮਾਨ ਤੁਹਾਡੀ ਕਰਨੀ `ਤੇ ਆਧਾਰਿਤ ਹੁੰਦੇ ਹਨ ਇਸ ਲਈ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਕਾਰਜ ਨੂੰ ਆਤਮ ਵਿਸ਼ਵਾਸ, ਲਗਨ ਅਤੇ ਦ੍ਰਿੜ ਨਿਸ਼ਚੇ ਨਾਲ ਕਰਦੇ ਹੋਏ ਕਿਸੇ ਦਾ ਬੁਰਾ ਨਾ ਕਰਦੇ ਹੋਏ ਆਪਣੀ ਯੂਨੀਵਰਸਿਟੀ ਦਾ ਨਾਂ ਰੌਸ਼ਨ ਕਰਨ।
          ਆਨਰੇਰੀ ਡਿਗਰੀ ਮਿਲਣ `ਤੇ ਯੂਨੀਵਰਸਿਟੀ ਦਾ ਧੰਨਵਾਦ ਕਰਦਿਆਂ ਡਾ. ਗੁਰਤੇਜ ਸਿੰਘ ਸੰਧੂ ਨੇ ਕਿਹਾ ਕਿ ਜਿਥੇ ਪੰਜਾਬੀ ਪੂਰੇ ਵਿਸ਼ਵ ਵਿਚ ਕਾਮਯਾਬ ਹਨ ਉਥੇ ਇਹ ਇਕ ਮੰਦਭਾਗੀ ਗੱਲ ਹੈ ਕਿ ਪੰਜਾਬ ਪੱਛੜ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੇ ਪਿਛੋਕੜ ਨੂੰ ਕਦੀ ਵੀ ਨਹੀਂ ਭੁਲਣਾ ਚਾਹੀਦਾ ਅਤੇ ਪੰਜਾਬ ਦੇ ਵਿਕਾਸ ਲਈ ਉਪਰਾਲੇ ਕਰਨੇ ਚਾਹੀਦੇ ਹਨ। ਆਨਰਜ਼ ਕਾਜ਼ਾ ਡਿਗਰੀਆਂ ਹਾਸਲ ਕਰਨੇ ਵਾਲੀਆ ਦੋਵਾਂ ਸ਼ਖਸੀਅਤਾਂ ਨੇ ਯੂਨੀਵਰਸਿਟੀ ਦੇ ਵਿਕਾਸ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਆਸ ਪ੍ਰਗਟਾਈ ਕਿ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਇਹ ਯੂਨੀਵਰਸਿਟੀ ਹੋਰ ਅੱਗੇ ਵਧੇਗੀ।
ਆਪਣੇ ਸਵਾਗਤੀ ਭਾਸ਼ਣ ਵਿਚ ਵਾਈਸ-ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੇ ਯੂਨੀਵਰਸਿਟੀ ਦੀਆਂ ਉਪਲਬਧੀਆਂ ਬਾਰੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਯੂਨੀਵਰਸਿਟੀ ਨੇ ਹੁਣ ਤਕ ਸਿਖਿਆ, ਖੋਜ, ਖੇਡਾਂ ਅਤੇ ਸਭਿਆਚਾਰਕ ਸਰਗਰਮੀਆਂ ਦੇ ਖੇਤਰ ਵਿਚ ਪੂਰੀ ਲਗਨ ਅਤੇ ਮਿਹਨਤ ਨਾਲ ਕਾਰਜ ਕਰਦੇ ਹੋਏ ਵਡਮੁੱਲੀਆਂ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਅਕਾਦਮਿਕਤਾ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਨਵੇਂ ਕੋਰਸ ਸ਼ੁਰੂ ਕੀਤੇ ਗਏ ਹਨ ਅਤੇ ਭਵਿੱਖ ਵਿੱਚ ਵੀ ਸ਼ੁਰੂ ਕੀਤੇ ਜਾਣਗੇ ਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਭਵਿੱਖ ਵਿਚ ਅਜਿਹੇ ਕਾਰਜ ਨਿਰੰਤਰ ਹੁੰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਓਪਨ ਐਂਡ ਡਿਸਟੈਂਸ ਐਜੂਕੇਸ਼ਨ ਅਤੇ ਆਨਲਾਈਨ ਐਜੂਕੇਸ਼ਨ ਜ਼ਰੀਏ ਉਪਰਾਲੇ ਕੀਤੇ ਜਾ ਰਹੇ ਹਨ ਕਿ ਸਿਖਿਆ ਦਾ ਲਾਹਾ ਉਨ੍ਹਾਂ ਵਿਦਿਆਰਥੀਆਂ ਤਕ ਵੀ ਪਹੁੰਚੇ ਜਿਨ੍ਹਾਂ ਨੂੰ ਹੁਣ ਅਜਿਹੇ ਮੌਕੇ ਨਹੀਂ ਮਿਲ ਸਕੇ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿਦਿਆਰਥੀਆਂ ਦੀ ਹਰ ਸਹੂਲਤ ਦਾ ਧਿਆਨ ਰੱਖਣ ਅਤੇ ਉਨ੍ਹਾਂ ਦੇ ਸੁਪਨੇ ਪੂਰੇ ਕਰਨ ਲਈ ਵਚਨਬੱਧ ਹੈ ਅਤੇ ਹਰ ਉਹ ਆਹਲਾ ਦਰਜੇ ਦਾ ਢਾਂਚਾ ਅਤੇ ਸਹੂਲਤਾਂ ਮੁਹੱਈਆ ਕੀਤੀਆ ਜਾਣਗੀਆਂ ਤਾਂ ਜੋ ਸਾਡੇ ਵਿਦਿਆਰਥੀ ਅੰਤਰਰਾਸ਼ਟਰੀ ਪੱਧਰ ਦੇ ਹਾਣ ਬਣ ਸਕਣ।
 

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply