ਚੰਡੀਗੜ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਧਰਮਕੋਟ ਥਾਣਾ ਮੋਗਾ ਵਿਖੇ ਤਾਇਨਾਤ ਏ.ਐਸ.ਆਈ ਗੁਰਪ੍ਰੀਤ ਸਿੰਘ ਨੂੰ
5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸੁਖਮੰਦਰ ਸਿੰਘ ਵਾਸੀ ਪਿੰਡ ਭਿੰਡਰ ਕਲਾਂ ਜਿਲਾ ਮੋਗਾ ਦੀ ਸ਼ਿਕਾਇਤ `ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋਂ ਜਮੀਨ ਦੇ ਝਗੜੇ ਸਬੰਧੀ ਦਿੱਤੀ ਗਈ ਦਰਖਾਸਤ `ਤੇ ਕਾਰਵਾਈ ਕਰਨ ਬਦਲੇ ਉਕਤ ਏ.ਐਸ.ਆਈ ਵਲੋਂ 5,000 ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ `ਤੇ ਹੀ ਦਬੋਚ ਲਿਆ।ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Punjab Post Daily Online Newspaper & Print Media