Tuesday, September 22, 2026

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ 2 ਤੋਂ 6 ਅਗਸਤ ਤੱਕ ਸੱਦਣ ਦਾ ਫੈਸਲਾ

ਚੰਡੀਗੜ, 24 ਜੁਲਾਈ (ਪੰਜਾਬ ਪੋਸਟ ਬਿਊਰੋ) – ਮੰਤਰੀ ਮੰਡਲ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ 2 ਅਗਸਤ ਤੋਂ 6 ਅਗਸਤ, 2019 ਤੱਕ ਸੱਦਣ ਦਾ Punjab Vidhan Sabhaਫੈਸਲਾ ਕੀਤਾ ਹੈ।ਇਸ ਬਾਰੇ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਸ ਦੇ ਨਾਲ ਭਾਰਤ ਦੇ ਸੰਵਿਧਾਨ ਦੀ ਧਾਰਾ 174 ਦੀ ਕਲਾਜ਼ (1) ਤਹਿਤ 15ਵੀਂ ਵਿਧਾਨ ਸਭਾ ਦਾ ਅੱਠਵਾਂ ਇਜਲਾਸ ਸੱਦਣ ਲਈ ਪੰਜਾਬ ਦੇ ਰਾਜਪਾਲ ਨੂੰ ਅਧਿਕਾਰਤ ਕੀਤਾ ਗਿਆ ਹੈ।
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਇਜਲਾਸ 2 ਅਗਸਤ ਨੂੰ ਬਾਅਦ ਦੁਪਹਿਰ ਸ਼ੁਰੂ ਹੋਵੇਗਾ ਅਤੇ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। ਇਸੇ ਤਰਾਂ ਵਿਧਾਨਕ ਕੰਮਕਾਰ 5 ਅਗਸਤ ਨੂੰ ਸਵੇਰੇ 11 ਵਜੇ ਅਤੇ 6 ਅਗਸਤ ਨੂੰ ਸਵੇਰੇ 10 ਵਜੇ ਸ਼ੁਰੂ ਹੋਵੇਗਾ।  
ਬੁਲਾਰੇ ਨੇ ਦੱਸਿਆ ਕਿ 6 ਅਗਸਤ ਨੂੰ ਤਜਵੀਜ਼ਤ ਵਿਧਾਨਕ ਕੰਮਕਾਰ ਤੋਂ ਬਾਅਦ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply