ਸੰਗਰੂਰ, 24 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜਿਵੇਂ ਕਿ ਕਿਹਾ ਜਾਂਦਾ ਹੈ ਕਿ ਪੜ੍ਹਾਈ ਦੇ ਨਾਲ ਨਾਲ ਜਰਨਲ ਨੋਲੇਜ ਯੋਗਤਾ ਟੈੱਸਟ ਜ਼ਰੂਰੀ
ਹਨ।ਇਸ ਚੀਜ਼ ਨੂੰ ਮੁੱਖ ਰੱਖਦੇ ਹੋਏ ਪੈਰਾਮਾਊੁਂਟ ਪਬਲਿਕ ਸਕੂਲ `ਚ ਨੌਵੀਂ ਤੋ ਬਾਰ੍ਹਵੀਂ ਕਲਾਸ ਦੇ ਬੱਚਿਆਂ ਦਾ ਕੁਇਜ਼ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਚਾਰ ਹਾਊਸ (ਰਾਵੀ, ਸਤਲੁਜ, ਬਿਆਸ, ਯਮੁਨਾ) ਦੇ ਬੱਚਿਆਂ ਨੇ ਵਧ ਚੜ੍ਹ ਕੇ ਭਾਗ ਲਿਆ। ਉਨਾਂ ਨੇ ਅਧਿਆਪਕਾਂ ਵਲੋਂ ਪੁੱਛੇ ਗਏ ਪ੍ਰਸ਼ਨਾਂ ਉੱਤਰ ਦਿੱਤੇ । ਐਲਾਨੇ ਨਤੀਜੇ `ਚ ਬਿਆਸ ਹਾਊਸ ਪਹਿਲੇ ਸਥਾਨ ਅਤੇ ਰਾਵੀ ਹਾਊਸ ਦੂਸਰੇ ਸਥਾਨ `ਤੇ ਰਿਹਾ ਇਸ ਮੌਕੇ ਸਕੂਲ ਦੇ ਐਮ.ਡੀ ਜਸਵੀਰ ਸਿੰਘ ਅਤੇ ਮੈਡਮ ਕਿਰਨਪਾਲ ਕੌਰ ਨੇ ਬੱਚਿਆਂ ਦਾ ਹੌਸਲਾ ਵਧਾਉਣ ਲਈ ਉਨਾਂ ਨੂੰ ਇਨਾਮ ਵੀ ਦਿੱਤੇ।ਸਕੂਲ ਪਿ੍ਰੰਸੀਪਲ ਸੰਜੇ ਕੁਮਾਰ ਅਤੇ ਸਟਾਫ਼ ਮੈਂਬਰਾਂ ਨੇ ਇਸ ਮੁਕਾਬਲੇ ਨੂੰ ਸਫਲ ਬਣਾਇਆ ।
Check Also
ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ
ਰਾਜਪੁਰਾ/ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …
Punjab Post Daily Online Newspaper & Print Media