ਅੰਮ੍ਰਿਤਸਰ, 20 ਸਤੰਬਰ (ਗੁਰਪ੍ਰੀਤ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜੀ ਵੱਲੋਂ ਲੋਹ ਪੁਰਸ਼ ਟਕਾਸਾਲੀ ਸਿੱਖ ਆਗੂ ਜਥੇਦਾਰ ਜਗਦੇਵ ਸਿੰਘ ਜੀ ਤਲਵੰਡੀ ਸਾਬਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।ਸਿੰਘ ਸਾਹਿਬ ਜੀ ਨੇ ਕਿਹਾ ਕਿ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਅਕਾਲ ਚਲਾਣਾ ਕਰ ਜਾਣ ਨਾਲ ਪੰਥ ਨੂੰ ਅਤੇ ਅਕਾਲੀ ਦਲ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਜਥੇਦਾਰ ਜਗਦੇਵ ਸਿੰਘ ਜੀ ਨੇ ਸਮੇਂ-ਸਮੇਂ ਸਿਰ ਸੁਯੋਗ ਅਗਵਾਈ ਕਰਕੇ ਕੌਮ ਵਿਚ ਹੁਲਾਸ ਅਤੇ ਉਤਸ਼ਾਹ ਪੈਦਾ ਕੀਤਾ। ਪ੍ਰਮਾਤਮਾਂ ਉਹਨਾਂ ਦੀ ਆਤਮਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …