Tuesday, August 4, 2026

ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

10 ਅਗਸਤ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਦੇ ਹਨ ਸ਼ਰਧਾਲੂ
ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮੇਂ ਨਵੰਬਰ 2019 Passportਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇਕ ਬਿਆਨ ਰਾਹੀਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 10 ਅਗਸਤ 2019 ਤੀਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਮੁੱਖ ਦਫਤਰ ਵਿਖੇ ਯਾਤਰਾ ਵਿਭਾਗ ’ਚ ਭੇਜ ਸਕਦੇ ਹਨ।ਉਨ੍ਹਾਂ ਦੱਸਿਆ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ।ਸ਼ਰਧਾਲੂਆਂ ਵੱਲੋਂ ਪਛਾਣ ਪੱਤਰ ਲਈ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਕਾਰਵਾਈ ਲਈ ਅੱਗੇ ਭੇਜੇ ਜਾ ਸਕਣ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …

Leave a Reply