Tuesday, August 4, 2026

1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਜ਼ਮਾਨਤਾਂ ਦੇਣ ’ਤੇ ਮੁੜ ਵਿਚਾਰ ਕਰੇ ਸੁਪਰੀਮ ਕੋਰਟ- ਲੌਂਗੋਵਾਲ

ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਹੈ ਕਿ 1984 ਦਾ ਸਿੱਖ Longowal4ਕਤਲੇਆਮ ਅਣਮਨੁੱਖੀ ਵਰਾਤਰੇੇ ਦੀ ਸਿਖ਼ਰ ਸੀ ਅਤੇ ਇਸ ਦੇ ਦੋਸ਼ੀਆਂ ਨੂੰ ਜ਼ਮਾਨਤਾਂ ਮਿਲਣ ਨਾਲ ਪੀੜਤਾਂ ਨੂੰ ਮਾਨਸਿਕ ਠੇਸ ਪੁੱਜੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਦਿੱਲੀ ਦੇ ਤ੍ਰਿਲੋਕਪੁਰੀ ਇਲਾਕੇ ਨਾਲ ਸਬੰਧਤ ਸਿੱਖ ਕਤਲੇਆਮ ਦੇ ਇੱਕ ਮਾਮਲੇ ’ਚ ਹਾਈਕੋਰਟ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ ਵਿਅਕਤੀਆਂ ਨੂੰ ਸੁਪਰੀਮ ਕੋਰਟ ਵਿੱਚੋਂ ਜ਼ਮਾਨਤਾਂ ਮਿਲਣਾ ਅਫ਼ਸੋਸਨਾਕ ਹੈ ਅਤੇ ਇਸ ਬਾਰੇ ਮਾਨਯੋਗ ਉੱਚ ਅਦਾਲਤ ਨੂੰ ਮੁੜ ਵਿਚਾਰ ਕਰਨਾ ਚਾਹੀਦਾ ਹੈ।ਉਨ੍ਹਾਂ ਆਖਿਆ ਕਿ ਪਹਿਲਾਂ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਸਮੇਂ ਦੀ ਕਾਂਗਰਸ ਹਕੂਮਤ ਵੱਲੋਂ ਹਮਲਾ ਕਰਨਾ ਅਤੇ ਫਿਰ ਨਵੰਬਰ `84 ਵਿਚ ਦਿੱਲੀ ਸਮੇਤ ਹੋਰਨਾਂ ਥਾਵਾਂ ’ਤੇ ਸਿੱਖ ਕਤਲੇਆਮ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ ਅਤੇ ਇਸ ਵਿਚ ਕਿਸੇ ਕਿਸਮ ਢਿੱਲ ਨਹੀਂ ਹੋਣੀ ਚਾਹੀਦੀ।ਉਨ੍ਹਾਂ ਕਿਹਾ ਕਿ ਮਾਨਯੋਗ ਅਦਾਲਤਾਂ ਵੱਲੋਂ ਸਿੱਖਾਂ ਦੇ ਕਤਲੇਆਮ ਅਤੇ ਸਿੱਖਾਂ ਵਿਰੁੱਧ ਹੋਏ ਅੱਤਿਆਚਾਰ ਨੂੰ ਸਾਹਮਣੇ ਰੱਖ ਕੇ ਹੀ ਫੈਸਲਾ ਕਰਨਾ ਚਾਹੀਦਾ ਹੈ।ਲੌਂਗੋਵਾਲ ਨੇ ਕਿਹਾ ਕਿ ਦੋਸ਼ੀਆਂ ਨੂੰ ਜ਼ਮਾਨਤਾਂ ਮਿਲਣ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਮਾਹਿਰਾਂ ਨਾਲ ਵਿਚਾਰ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …

Leave a Reply