Sunday, August 2, 2026

ਧੋਖਾਧੜੀ ਕਰਨ ਵਾਲੇ ਵਿਦੇਸ਼ੀ ਲਾੜਿਆਂ ਨੂੰ ਨੱਥ ਪਾਉਣ ਲਈ ਕਾਨੂੰਨ ਜਲਦ – ਗੁਲਾਟੀ

ਚੰਡੀਗੜ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਮਨੀਸ਼ਾ ਗੁਲਾਟੀ ਨੇ ਪ੍ਰੈੱਸ ਕਾਨਫਰੰਸ ਨੂੰ Manisha Gulatiਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਜਲਦ ਹੀ ਇੱਕ ਅਜਿਹਾ ਕਾਨੂੰਨ ਲੈ ਕੇ ਆਉਣ ਵਾਲੀ ਹੈ, ਜਿਸ ਨਾਲ ਵਿਦੇਸ਼ੀ ਲਾੜਿਆਂ ਵੱਲੋਂ ਭਾਰਤੀ ਲੜਕੀਆਂ ਨਾਲ ਕੀਤੇ ਜਾਂਦੀ ਧੋਖਾਧੜੀ ਨੂੰ ਨੱਥ ਪਾਈ ਜਾ ਸਕੇਗੀ।
ਉਨਾਂ ਦੱਸਿਆ ਕਿ ਬੀਤੇ ਕੱਲ ਉਨਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ, ਜਿਸ ਦੌਰਾਨ ਵਿਦੇਸ਼ੀ ਲਾੜਿਆਂ ਵੱਲੋਂ ਲੜਕੀਆਂ ਨਾਲ ਕੀਤੀ ਜਾਂਦੀ ਧੋਖਾ-ਧੜੀ ਦੇ ਮਾਮਲੇ `ਤੇ ਲੰਮੀ ਚੌੜੀ ਚਰਚਾ ਹੋਈ, ਜਿਸ ਦੌਰਾਨ ਪ੍ਰਧਾਨ ਮੰਤਰੀ ਜੀ ਨੇ ਦੱਸਿਆ ਕਿ ਇਸ ਤਰਾਂ ਦੇ ਮਾਮਲੇ ਨਾ ਕੇਵਲ ਪੰਜਾਬ ਵਿਚੋਂ ਸਗੋਂ ਦੇਸ਼ ਦੇ ਹੋਰ ਸੂਬਿਆਂ ਵਿਚੋਂ ਵੀ ਸਾਹਮਣੇ ਆ ਰਹੇ ਹਨ ਅਤੇ ਕੇਂਦਰ ਸਰਕਾਰ ਇਸ ਸਬੰਧੀ ਨੀਤੀ ਤਿਆਰ ਕਰ ਰਹੀ ਹੈ, ਜਿਸ ਨੂੰ ਕਿ ਜਲਦ ਹੀ ਲਾਗੂ ਕਰ ਦਿੱਤਾ ਜਾਵੇਗਾ।
ਉਨਾਂ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਕਿਹਾ ਕਿ ਜੇਕਰ ਇਸ ਨੀਤੀ ਨੂੰ ਲਾਗੂ ਕਰਨ ਲਈ ਕਾਨੂੰਨ ਵਿੱਚ ਕਿਸੇ ਕਿਸਮ ਦੀ ਫੇਰਬਦਲ ਕਰਨ ਦੀ ਵੀ ਲੋੜ ਪਈ ਤਾਂ ਉਹ ਵੀ ਕੀਤੀ ਜਾਵੇਗੀ। ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਹ ਵੀ ਭਰੋਸਾ ਦਵਾਇਆ ਕਿ ਵਿਦੇਸ਼ਾਂ ਵਿੱਚ ਭਗੋੜੇ ਹੋ ਕੇ ਲੁਕੇ ਹੋਏ ਲਾੜਿਆਂ ਨੂੰ ਦੇਸ਼ ਵਾਪਸ ਲੈ ਕੇ ਆਉਣ ਲਈ ਜੇਕਰ ਵਿਦੇਸ਼ੀ ਸਰਕਾਰਾਂ ਨਾਲ ਗੱਲ ਵੀ ਕਰਨ ਦੀ ਲੋੜ ਪਈ ਤਾਂ ਉਹ ਵੀ ਕੀਤੀ ਜਾਵੇਗੀ।
ਸ਼੍ਰੀਮਤੀ ਗੁਲਾਟੀ ਨੇ ਦੱਸਿਆ ਕਿ ਮੀਡੀਆ ਰਾਹੀਂ ਪਤਾ ਲੱਗਾ ਹੈ ਕਿ ਪੰਜਾਬ ਰਾਜ ਦੀਆਂ ਪੜੀਆਂ ਲਿਖੀਆਂ, ਡਾਕਟਰ, ਇੰਜੀਨੀਅਰ ਅਤੇ ਹੋਰ ਉੱਚ ਯੋਗਤਾ ਪ੍ਰਾਪਤ ਲੜਕੀਆਂ ਵਿਦੇਸ਼ੀ ਲਾੜਿਆਂ ਦੇ ਧੋਖਾਧੜੀ ਕਾਰਨ ਧੱਕੇ ਖਾਣ ਨੂੰ ਮਜਬੂਰ ਹਨ।
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਕੁਝ ਅਫਸਰ ਕਮਿਸ਼ਨ ਦੇ ਹੁਕਮਾਂ ਨੂੰ ਤਵੱਜੋ ਨਹੀਂ ਦਿੰਦੇ, ਪ੍ਰੰਤੂ ਭਵਿੱਖ ਵਿੱਚ ਅਜਿਹਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਕਮਿਸ਼ਨ ਦੇ ਹੁਕਮਾਂ ਦੀ ਅਦੂਲੀ ਕਰਨ ਵਾਲਿਆਂ ਦੇ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।  
 

Check Also

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ

ਅੰਮ੍ਰਿਤਸਰ,  1 ਅਗਸਤ  (ਜਗਦੀਪ ਸਿੰਘ)  – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …

Leave a Reply