Sunday, November 1, 2026

ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀਆਂ ਦੀ ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ 26 ਨੂੰ

ਮੀਟਿੰਗ ਪੰਜਾਬ ਭਵਨ ਚੰਡੀਗੜ ਦੀ ਬਜਾਏ ਯੂ.ਟੀ ਗੈਸਟ ਹਾਊਸ ਚੰਡੀਗੜ ਵਿਖੇ ਹੋਵੇਗੀ
ਚੰਡੀਗੜ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀਜ਼ ਦੇ ਮੈਂਬਰ 26 ਜੁਲਾਈ ਨੂੰ ਯੂ.ਟੀ ਗੈਸਟ ਹਾਊਸ ਸੈਕਟਰ-6 ਚੰਡੀਗੜ ਵਿਖੇ ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨਗੇ।
ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟਗਿਣਤੀ ਵਿਭਾਗ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀਜ਼, ਭਾਰਤ ਸਰਕਾਰ ਦੇ ਚੇਅਰਮੈਨ ਮਨਹਰ ਵਾਲਜੀ ਜਾਲਾ ਅਤੇ ਮੈਂਬਰ ਸ੍ਰੀਮਤੀ ਮੰਜੂ ਦਿਲੇਰ ਅਤੇ ਸਕੱਤਰ ਨਰਾਇਣ ਦਾਸ ਸਮੇਤ ਕਮਿਸ਼ਨ ਦੇ ਹੋਰ ਉਚ ਅਧਿਕਾਰੀ 26 ਜੁਲਾਈ  ਨੂੰ ਸਵੇਰੇ 10 ਵਜੇ ਯੂ.ਟੀ ਗੈਸਟ ਹਾਊਸ ਸੈਕਟਰ-6 ਚੰਡੀਗੜ ਵਿਖੇ ਸੂਬੇ ਦੇ ਸਫ਼ਾਈ ਕਰਮਚਾਰੀਆਂ ਲਈ ਲਾਗੂ ਕੀਤੀਆਂ ਸਕੀਮਾਂ ਦਾ ਜਾਇਜ਼ਾ ਲੈਣਗੇ।
ਬੁਲਾਰੇ ਅਨੁਸਾਰ ਇਸ ਮੀਟਿੰਗ ਵਿੱਚ ਪੰਜਾਬ ਦੀਆਂ ਸਫ਼ਾਈ ਕਰਮਚਾਰੀ ਯੂਨੀਅਨਾਂ/ਐਸੋਸੀਏਸ਼ਨਾਂ, ਵਿਧਾਇਕ, ਮੈਂਬਰ ਪਾਰਲੀਮੈਂਟ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟਗਿਣਤੀ ਵਿਭਾਗ ਦੇ ਅਧਿਕਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਭਾਗ ਲੈਣਗੇ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …

Leave a Reply