ਚੰਡੀਗੜ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ ਪਾਤੜਾਂ ਜਿਲਾ ਪਟਿਆਲਾ ਦਫਤਰ ਵਿਖੇ ਤਾਇਨਾਤ ਇਕ
ਕਲਰਕ ਨੂੰ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਕਲਰਕ ਗੁਰਮੁੱਖ ਸਿੰਘ ਨੂੰ ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਵਾਸੀ ਪਿੰਡ ਖੇੜੀ ਨਗਾਹੀਆ ਜਿਲਾ ਪਟਿਆਲਾ ਦੀ ਸ਼ਿਕਾਇਤ `ਤੇ 25000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਖੇਤ ਵਿਚ ਲੱਗੇ ਬਿਜਲੀ ਦੇ ਮੋਟਰ ਕੂਨੈਕਸ਼ਨ ਜੋ ਕਿ ਉਸ ਦੇ ਰਿਸ਼ਤੇਦਾਰ ਦੇ ਨਾਮ `ਤੇ ਹੈ ਨੂੰ ਆਪਣੇ ਨਾਮ `ਤੇ ਤਬਦੀਲ ਕਰਾਉਣ ਬਦਲੇ ਉਕਤ ਕਲਰਕ 45000 ਰੁਪਏ ਦੀ ਮੰਗ ਕਰ ਰਿਹਾ ਹੈ। ਦੱਸਣਯੋਗ ਹੈ ਕਿ ਦੋਸ਼ੀ ਕਲਰਕ ਉਕਤ ਕਾਰਜ ਨੂੰ ਕਰਨ ਬਦਲੇ ਪਹਿਲਾਂ ਹੀ 4000 ਰੁਪਏ ਪਹਿਲੀ ਕਿਸ਼ਤ ਵਜੋਂ ਹਾਸਲ ਕਰ ਚੁੱਕਾ ਸੀ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media