Wednesday, March 4, 2026

ਖ਼ਾਲਸਾ ਮੈਨੇਜਮੈਂਟ ਵਿੱਦਿਅਕ ਅਦਾਰਿਆਂ ਦੇ ਪ੍ਰੀਖਿਆਵਾਂ ’ਚ ਨਤੀਜੇ ਸ਼ਾਨਦਾਰ

 ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਚਲ ਰਹੇ ਵਿੱਦਿਅਕ ਅਦਾਰਿਆਂ ਖ਼ਾਲਸਾ PUNJ2607201901ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਪ੍ਰੀਖਿਆਵਾਂ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਇਸ ਦੌਰਾਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਐਜ਼ੂਕੇਸ਼ਨ ਕਾਲਜ ਦੇ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਅਤੇ ਲਾਅ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਵਿਦਿਆਰਥੀਆਂ ਨੂੰ ਭਵਿੱਖ ’ਚ ਉਚ ਸਥਾਨ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।
        ਉਕਤ ਪ੍ਰੀਖਿਆਵਾਂ ਸਬੰਧੀ ਐਜ਼ੂਕੇਸ਼ਨ ਕਾਲਜ ਦੇ ਪ੍ਰਿੰ: ਡਾ. ਢਿੱਲੋਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਨ੍ਹਾਂ ਦੇ ਕਾਲਜ ਦੀਆਂ 2 ਵਿਦਿਆਰਥਣਾਂ ਜਿੰਨ੍ਹਾਂ ’ਚ ਐਮ.ਐਡ ਦੀ ਰੋਹਿਨੀ ਨੇ ਪਹਿਲਾਂ ਅਤੇ ਪੀ.ਜੀ.ਡੀ.ਸੀ.ਏ (ਟੀ.ਈ) ਦੀ ਪ੍ਰਭਜੀਤ ਕੌਰ ਨੇ ਯੂਨੀਵਰਸਿਟੀ ’ਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ।
        ਇਸੇ ਤਰ੍ਹਾਂ ਲਾਅ ਕਾਲਜ ਦੇ ਪ੍ਰਿੰ: ਡਾ. ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਏ.ਐਲ.ਐਲ.ਬੀ ਡਿਗਰੀ ਦੇ ਘੋਸ਼ਿਤ ਕੀਤੇ ਗਏ ਨਤੀਜ਼ਿਆਂ ’ਚੋਂ ਸਿਮਰਨਜੀਤ ਕੌਰ ਨੇ 73.80 ਪ੍ਰਤੀਸ਼ਤ ਅੰਕਾਂ ਨਾਲ ’ਵਰਸਿਟੀ ’ਚ ਦੂਸਰਾ ਸਥਾਨ ਹਾਸਲ ਕੀਤਾ ਹੈ।ਉਕਤ ਸੰਸਥਾਵਾਂ ਦੇ ਪ੍ਰਿੰਸੀਪਲ ਨੇ ਸਾਂਝੇ ਤੌਰ ’ਤੇ ਕਿਹਾ ਕਿ ਕਾਲਜ ਦੇ ਸ਼ਾਨਦਾਰ ਨਤੀਜ਼ਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜ਼ਮੈਂਟ ਵਪਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਗਾਂਹ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਕਾਲਜ ਦਾ ਨਾਅ ਰੌਸ਼ਨ ਕਰਨ ਲਈ ਉਤਸ਼ਾਹਿਤ ਕੀਤਾ।
    ਇਸ ਮੌਕੇ ਲਾਅ ਕਾਲਜ ਵਿਖੇ ਡਾ. ਗੁਨੀਸ਼ਾ ਸਲੂਜਾ ਅਸਿਸਟੈਂਟ ਪ੍ਰੋਫ਼ੈਸਰ ਅਤੇ ਡੀਨ, ਡਾ. ਹਰਪ੍ਰੀਤ ਕੌਰ, ਪ੍ਰੋ: ਸੀਮਾ ਰਾਣੀ, ਪ੍ਰੋ: ਰਾਸ਼ੀਮਾ ਚੰਗੋਤਰਾ, ਪ੍ਰੋ: ਪੂਜਾ ਸਲਵਾਨ ਆਦਿ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …

Leave a Reply