Sunday, June 14, 2026

ਸ਼ਾਨਦਾਰ ਰਿਹਾ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਨਤੀਜਾ

ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ. ਕਾਮ (ਸਮੈਸਟਰ ਛੇਵਾਂ) ਦੇ PUNJ2607201902ਨਤੀਜਿਆਂ ਵਿੱਚ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦੀ ਪ੍ਰਾਪਤੀ ਪ੍ਰਸ਼ੰਸਾ ਭਰਪੂਰ ਰਹੀ। ਬੀ. ਖਾਮ ਸਮੈਸਟਰ ਦੇ ਇਸ ਨਤੀਜੇ ’ਚ ਲੜਕੀਆਂ ਨੇ ਫਿਰ ਤੋਂ ਮੁਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ।ਇਸ ਅਕਾਦਮਿਕ ਸ਼ੈਸ਼ਨ ਵਿੱਚ ਸੰਦੀਪ ਕੌਰ 72% ਨੰਬਰ ਲੈ ਕੇ (ਪਹਿਲਾ), ਸੁਖਪ੍ਰੀਤ ਕੌਰ 66% ਨੰਬਰ ਲੈਕੇ (ਦੂਜਾ), ਰਮਨੀਤ ਕੌਰ 65% ਨੰਬਰ ਲੈ ਕੇ (ਤੀਸਰਾ) ਸਥਾਨ ਪ੍ਰਪਾਤ ਕੀਤਾ।
    ਇਨ੍ਹਾਂ ਹੋਣਹਾਰ ਵਿਦਿਆਰਥਣਾਂ ਦੇ ਨਤੀਜੇ ਮੌਕੇ ਖੁਸ਼ੀ ਜਾਹਿਰ ਕਰਦੇ ਹੋਏ ਕਾਲਜ ਪ੍ਰਿ: ਡਾ: ਐਚ.ਬੀ ਸਿੰਘ ਨੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਸੰਸਥਾ ਰਾਤ ਦਿਨ ਇਹ ਯਤਨ ਕਰ ਰਹੀ ਹੈ ਕਿ ਹਰ ਵਿਦਿਆਰਥੀ ਨੂੰ ਅਜਿਹੀ ਵਿਦਿਆ ਦੇਣਾ ਹੈ ਜਿਸ ਨਾਲ ਉਹ ਵਰਤਮਾਨ ਸਮਾਜ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਦੇ ਹੋਏ ਸਮਾਜ ਵਿੱਚ ਆਪਣੀ ਨਿਵੇਕਲੀ ਜਗ੍ਹਾ ਸਥਾਪਤ ਕਰ ਸਕਣ।ਕਾਲਜ ਪ੍ਰਿਸੀਪਲ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਪੜ੍ਹ ਲਿਖ ਕੇ ਉਹ ਵਰਤਮਾਨ ਸਮਾਜ ਪ੍ਰਤੀ ਆਪਣੀ ਬਣਦੀ ਜਿੰਮੇਵਾਰੀ ਨਿਭਾਉਣ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
 

Check Also

ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …

Leave a Reply