Friday, September 20, 2024

ਕੈਪਟਨ ਅਮਰਿੰਦਰ ਸਿੰਘ ਵਲੋਂ ਕਾਰਗਿਲ ਵਿਜੈ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ

ਚੰਡੀਗੜ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਰਗਿਲ ਜੰਗ ਦੀ 20ਵੀਂ ਵਰੇਗੰਢ ਮੌਕੇ ਵਿਜੈ ਦਿਵਸ PUNJ2607201905ਸਮਾਗਮ ਦੌਰਾਨ ਜੰਗ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
           ਮੁੱਖ ਮੰਤਰੀ ਨੇ ਇਥੇ ਬੋਗਨਵਿਲੀਆ ਗਾਰਡਨ `ਚ ਸਥਿਤ ਜੰਗੀ ਯਾਦਗਾਰ ਵਿਖੇ ਫੁਲ-ਮਾਲਾ ਭੇਟ ਕਰਕੇ ਕਾਰਗਿਲ ਜੰਗ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੰਜਾਬ ਦੇ 54 ਜਵਾਨਾਂ ਸਮੇਤ ਸਮੂਹ ਸ਼ਹੀਦਾਂ ਦੀ ਬਹਾਦਰੀ ਨੂੰ ਨਮਨ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ।
            ਕਾਰਗਿਲ ਵਿਜੈ ਦਿਵਸ `ਤੇ ਜੰਗੀ ਨਾਇਕਾਂ ਦੀਆਂ ਲਾਮਿਸਾਲ ਕੁਰਬਾਨੀਆਂ ਨੂੰ ਚੇਤੇ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਨੂੰ ਬਹਾਦਰ ਜਵਾਨਾਂ ਵੱਲੋਂ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਪਾਏ ਪੂਰਨਿਆਂ `ਤੇ ਚੱਲਣ ਦਾ ਸੱਦਾ ਦਿੰਦਿਆਂ ਆਪਣੇ ਆਪ ਨੂੰ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦੇ ਜਜ਼ਬੇ ਪ੍ਰਤੀ ਸਮਰਪਿਤ ਹੋਣ ਲਈ ਆਖਿਆ।
              ਇਸ ਦੌਰਾਨ ਰੱਖਿਆ ਸੈਨਾਵਾਂ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਸਤਿੰਦਰ ਸਿੰਘ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪੰਜਾਬ ਦੇ 54 ਕਾਰਗਿਲ ਜੰਗੀ ਨਾਇਕਾਂ ਨੂੰ ਸ਼ਰਧਾਂਜਲੀਆਂ ਦੇਣ ਅਤੇ ਉਨਾਂ ਦੇ ਵਾਰਸਾਂ ਅਤੇ ਵੀਰ ਨਾਰੀਆਂ ਦੇ ਸਨਮਾਨ ਲਈ ਅਜਿਹੇ ਯਾਦਗਾਰੀ ਸਮਾਗਮ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਹੁਸ਼ਿਆਰਪੁਰ ਅਤੇ ਸੰਗਰੂਰ ਵਿਖੇ ਵੀ ਨਾਲੋ-ਨਾਲ ਕਰਵਾਏ ਜਾ ਰਹੇ ਹਨ।
             ਮੁੱਖ ਮੰਤਰੀ ਨੇ ਮਾਈ ਭਾਗੋ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੁਹਾਲੀ ਦੇ ਕੈਡਿਟਾਂ ਨਾਲ ਵੀ ਗੱਲਬਾਤ ਕੀਤੀ।ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖਸੀਅਤਾਂ ਵਿੱਚ ਮੁੱਖ ਮੰਤਰੀ ਨਾਲ ਉਨਾਂ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਟੀ.ਐਸ. ਸ਼ੇਰਗਿਲ, ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਸਲਾਹਕਾਰ ਨਿਵੇਸ਼ ਪੰਜਾਬ ਮੇਜਰ ਬੀ.ਐਸ ਕੋਹਲੀ ਤੋਂ ਇਲਾਵਾ ਰੱਖਿਆ ਸੈਨਾਵਾਂ ਵਿਭਾਗ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ।
 

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply