ਲੌਂਗੋਵਾਲ, 26 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਅਧਿਆਪਕ ਦੇ ਸਹਿਯੋਗ ਅਗਵਾਈ ਹੇਠ ਬੱਚਿਆਂ ਵੱਲੋਂ ਵੱਖ-ਵੱਖ ਵਿਸ਼ਿਆਂ ਦੇ ਮਾਡਲ ਤਿਆਰ ਕੀਤੇ ਗਏ।ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਗਏ ਮਾਡਲ ਸਕੂਲ ਦੀ ਉਸਾਰੂ, ਅਗਾਂਹ-ਵਧੂ ਅਤੇ ਰਚਨਾਤਮਿਕ ਸੋਚ ਨੂੰ ਦਰਸਾਉਂਦੇ ਹਨ।ਮਾਰੂਥਲ ਦ੍ਰਿਸ਼, ਕਿਸ਼ਤੀਆਂ, ਘੜੀਆਂ ਅਤੇ ਮਾਚਿਸ ਦੀ ਤਿਲੀਆਂ ਦੇ ਵੱਖ-ਵੱਖ ਘਰਾਂ ਦੇ ਮਾਡਲ ਦੇਖਣਯੋਗ ਸਨ।ਇਸ ਮੌਕੇ ਸਕੂਲ ਦੇ ਐਮ.ਡੀ ਜਸਵੀਰ ਸਿੰਘ, ਪ੍ਰਿੰਸੀਪਲ ਸੰਜੈ ਕੁਮਾਰ, ਮੈਡਮ ਕਿਰਨਪਾਲ ਕੌਰ ਅਤੇ ਸਮੂਹ ਸਟਾਫ਼ ਨੇ ਬੱਚਿਆਂ ਦੀ ਹੌਸਲਾ ਅਫਜਾਈ ਅਤੇ ਸਨਮਾਨਿਤ ਕੀਤਾ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …