ਲੌਂਗੋਵਾਲ, 26 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੰਗਲਾਦੇਸ਼ ਦੇ ਢਾਕਾ ਵਿਖੇ ਹੋਈ ਏਸ਼ੀਆ ਕੁੰਗ ਫੂ ਵੁਸ਼ੂ ਚੈਂਪੀਅਨਸ਼ਿਪ ਵਿਚ ਪਿੰਡ ਨਮੋਲ ਦੀ ਖਿਡਾਰਨ ਮਨਜੋਤ ਕੌਰ ਪੁੱਤਰੀ ਜਸਵੀਰ ਸਿੰਘ ਨੇ ਭਾਰਤ ਅੰਡਰ 14 ਵਲੋਂ ਖੇਡਦਿਆਂ ਕੁੰਗ ਫੂ ਵੁਸ਼ੂ ਵਿਚ ਸੋਨੇ ਦਾ ਤਗਮਾ ਪ੍ਰਾਪਤ ਕੀਤਾ ਹੈ।ਇਸ ਖਿਡਾਰਨ ਦਾ ਉਸ ਦੇ ਜੱਦੀ ਪਿੰਡ ਨਮੋਲ ਵਿਖੇ ਪਹੁੰਚਣ ‘ਤੇ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਚੇਅਰਮੈਨ ਸਤਿਗੁਰ ਸਿੰਘ ਨਮੋਲ ਅਤੇ ਸਰਪੰਚ ਦਰਸ਼ਨ ਸਿੰਘ ਨੇ ਦੱਸਿਆ ਕਿ ਸੀਮਤ ਸਾਧਨਾਂ ਦੇ ਬਾਵਜੂਦ ਮਨਜੋਤ ਕੌਰ ਦੇ ਦਾਦਾ ਸਾਬਕਾ ਫ਼ੌਜੀ ਸ਼ੇਰ ਸਿੰਘ ਨੇ ਖੇਡਾਂ ਵੱਲ ਪ੍ਰੇਰਿਤ ਕਰ ਕੇ ਇਸ ਮੁਕਾਮ ਤੱਕ ਪਹੁੰਚਾਇਆ ਹੈ। ਇਸ ਮੌਕੇ ਸੂਬੇਦਾਰ ਗੁਰਮੇਲ ਸਿੰਘ, ਹੌਲਦਾਰ ਗੁਰਜੰਟ ਸਿੰਘ, ਹੌਲਦਾਰ ਮੱਲ ਸਿੰਘ, ਪੰਚ ਸੁਖਵਿੰਦਰ ਸਿੰਘ, ਬਲਵੀਰ ਸਿੰਘ, ਕੇਵਲ ਸਿੰਘ, ਮੁਖ਼ਤਿਆਰ ਸਿੰਘ, ਬਲਜੀਤ ਸਿੰਘ ਅਤੇ ਗੁਰਪਾਲ ਸਿੰਘ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …