Thursday, December 26, 2024

ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਲੋਂ ਨਗਰ ਕੀਰਤਨ ਦਾ ਅਯੋਜਨ

 PPN20091406
ਅੰਮ੍ਰਿਤਸਰ, 20 ਸਤੰਬਰ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਸਬੰਧਿਤ ਇਤਿਹਾਸਕ ਗੁਰਦੁਆਰਾ ‘ਪਲਾਹ ਸਾਹਿਬ’ ਵਿਖੇ ਸਲਾਨਾ ਜੋੜ ਮੇਲਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ, ਖੈਰਾਬਾਦ, ਏਅਰ ਪੋਰਟ ਰੋਡ ਵਲੋਂ ਨਗਰ ਕੀਰਤਨ ਦਾ ਅਯੋਜਨ ਕੀਤਾ ਗਿਆ। ਇਸ ਮੌਕੇ ਤੇ ਸਕੂਲ ਮੈਂਬਰ ਇੰਚਾਰਜ ਸ੍ਰ. ਗੁਰਬਖਸ਼ ਸਿੰਘ, ਡਾ. ਮਨਮੋਹਨ ਸਿੰਘ ਖੰਨਾ, ਪਿ੍ਰੰਸੀਪਲ ਮੈਡਮ ਰਵਿੰਦਰ ਕੌਰ ਬਮਰਾ ਸਮੂਹ ਸਟਾਫ ਅਤੇ ਬੱਚਿਆਂ ਨਾਲ ਸ਼ਾਮਿਲ ਸਨ।ਪ੍ਰੀ-ਨਰਸਰੀ ਅਤੇ ਨਰਸਰੀ ਦੇ ਬੱਚੇ ਪੰਜ ਪਿਆਰਿਆਂ ਦੇ ਰੂਪ ਵਿੱਚ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਸਨ। ਸਕੂਲ ਦੀ ਬੈਂਡ ਟੀਮ ਨੇ ਆਪਣੀਆਂ ਕਲਾਂਵਾਂ ਦਾ ਪ੍ਰਦਰਸ਼ਨ ਕੀਤਾ। ਸ਼ਬਦ ਟੀਮ ਨੇ ਸ਼ਬਦ ਗਾਇਨ ਕਰਕੇ ਮਾਹੌਲ ਵਿੱਚ ਅਧਿਆਤਮਕ ਰਸ ਘੋਲ ਦਿਤਾ। ਵਿਦਿਆਰਥੀਆਂ ਨੇ ਸ਼ਬਦ ਗਾਇਨ ਕਰਦੇ ਅਤੇ ਜਾਪ ਕਰਦੇ ਹੋਏ ਸਕੂਲ ਤੋਂ ਪਲਾਹ ਸਾਹਿਬ ਗੁਰਦੁਆਰਾ ਸਾਹਿਬ ਪੰਹੁਚ ਕੇ ਮੱਥਾ ਟੇਕਿਆ, ਸ਼ਬਦ ਕੀਰਤਨ ਸਰਵਣ ਕੀਤਾ ਉਪਰੰਤ ਲੰਗਰ ਛੱਕਿਆ।ਪਿ੍ਰੰਸੀਪਲ ਮਿਸਿਜ ਰਵਿੰਦਰ ਕੌਰ ਬਮਰਾ ਨੇ ਬੱਚਿਆਂ ਨੂੰ ਪਲਾਹ ਸਾਹਿਬ ਗੁਰਦੁਆਰੇ ਦੇ ਇਤਿਹਾਸ ਬਾਰੇ ਦੱਸਿਆ ਅਤੇ ਗੁਰਦਆਰੇ ਲੱਗੀ ਪ੍ਰਦਰਸ਼ਨੀ ਬਾਰੇ ਜਾਣਕਾਰੀ ਦਿਤੀ। ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਧਾਰਮਿਕ, ਸਮਾਜਿਕ ਅਤੇ ਨੈਤਿਕ ਖੇਤਰਾਂ ਵਿੱਚ ਵੀ ਵਿਕਸਿਤ ਕਰਨਾ ਹੈ। ਇਸ ਉਦੇਸ਼ ਦੀ ਪਾ੍ਰਪਤੀ ਲਈ ਨਗਰ ਕੀਰਤਨ ਇਕ ਸਫਲ ਕਦਮ ਹੈ।

Check Also

ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …

Leave a Reply