ਲੇਖਕ ਰਾਜੇਸ਼ ਰਿਖੀ ਵਲੋਂ ਲਿਖੀ ਪੁਸਤਕ ਬਰਾੜ ਨੂੰ ਭੇਂਟ
ਸੰਦੌੜ, 26 ਜੁਲਾਈ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਸਹਿਬ ਜੀ ਸ਼ਹੀਦੀ ਪਿਡ ਕੁਠਾਲਾ ਸਸ਼ੋਭਿਤ ਪੁਰਾਤਨ ਹੱਥ
ਲਿਖਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਦੇ ਦਰਸ਼ਨਾਂ ਲਈ ਬਾਘਾ ਪੁਰਾਣਾ ਤੋਂ ਵਿਧਾਇਕ ਦਰਸ਼ਨ ਬਰਾੜ ਦੇ ਸਪੁੱਤਰ ਕਮਲਜੀਤ ਸਿੰਘ ਬਰਾੜ ਮੁੱਖ ਬੁਲਾਰਾ ਪੰਜਾਬ ਪ੍ਰਦੇਸ਼ ਕਾਂਗਰਸ਼ ਕਮੇਟੀ ਵਿਸੇਸ਼ ਰੂਪ ਵਿੱਚ ਗੁਰੂ ਘਰ ਪਹੁੰਚੇ।ਇਸ ਮੌਕੇ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਖੁਸਨਸ਼ੀਬ ਹਨ ਜੋ ਹੱਥ ਲਿਖਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ।ਉਹਨਾਂ ਅੱਗੇ ਕਿਹਾ ਕਿ ਉਹ ਸਹੀਦਾਂ ਦੇ ਪਿੰਡ ਵਜੋਂ ਜਾਣੇ ਜਾਂਦੇ ਪਿੰਡ ਕੁਠਾਲਾ ਨੂੰ ਇਤਿਹਸਕ ਪਿੰਡ ਦਾ ਦਰਜਾ ਦਿਵਾਉਣ ਦੀ ਮੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਕੋਲ ਰੱਖਣਗੇ।
ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਰੰਧਾਵਾ, ਸਰਪੰਚ ਗੁਰਲਵਲੀਨ ਸਿੰਘ ਲਵਲੀ ਨੇ ਕਮਲਜੀਤ ਸਿੰਘ ਬਰਾੜ ਨੂੰ ਸਿਰਪਾਓ ਦੇ ਕੇ ਸਨਮਾਨ ਕੀਤਾ ਅਤੇ ਲੇਖਕ ਰਾਜੇਸ਼ ਰਿਖੀ ਦੁਆਰਾ ਲਿਖੀ ਗੁਰੂ ਘਰ ਦੇ ਇਤਿਹਾਸ ਦੀ ਪੁਸਤਕ ਬਰਾੜ ਨੂੰ ਭੇਂਟ ਕੀਤੀ।ਇਸ ਮੌਕੇ ਉਹਨਾਂ ਨਾਲ ਪਾਲੀ ਦਹੇੜਕਾ, ਏਕਮ ਕਉਂਕੇ ਸਮੇਤ ਕਈ ਹਾਜ਼ਰ ਸਨ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media