Sunday, January 12, 2025
Breaking News

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਕਰਵਾਏ ਜ਼ੋਨਲ ਪੱਧਰ ਦੇ ਟਾਈਕਵਾਂਡੋ ਮੁਕਾਬਲੇ

ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ (ਚੀ.ਖਾ.ਦੀ.ਚੈ.ਸੁ) PUNJ2607201917ਅੰਮ੍ਰਿਤਸਰ ਵਿਖੇ ਆਈ.ਸੀ.ਐਸ.ਈ ਬੋਰਡ ਵੱਲੋਂ ਜ਼ੋਨਲ ਪੱਧਰ ਤੇ ਕਰਵਾਏ ਜਾ ਰਹੇ ਖੇਡ ਟੂਰਨਾਮੈਂਟ ਵਿੱਚ ‘ਟਾਈਕਵਾਂਡੋ ਚੈਂਪਿਅਨਸ਼ਿਪ 2019’ ਕਰਵਾਇਆ ਗਿਆ।ਇਸ ਚੈਂਪਿਅਨਸ਼ਿਪ ਵਿੱਚ ਸ਼ਹਿਰ ਦੇ ਆਈ.ਸੀ.ਐਸ.ਈ ਬੋਰਡ ਤੋਂ ਮਾਨਤਾ ਪ੍ਰਾਪਤ ਸਕੂਲਾਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫਰੈਂਡਜ਼ ਐਵਨਿਊ, ਇੰਟਰਨੈਸ਼ਨਲ ਫਤਿਹ ਅਕੈਡਮੀ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੀਆਂ ਟੀਮਾਂ ਨੇ ਭਾਗ ਲਿਆ।ਸਕੂਲ ਦੇ ਮੈਂਬਰ ਇੰਚਾਰਜ ਅਜੀਤ ਸਿੰਘ ਬਸਰਾ ਅਤੇ ਜਸਪਾਲ ਸਿੰਘ ਢਿਲੋਂ ਵਿਸ਼ੇਸ਼ ਤੌਰ `ਤੇ ਹਾਜ਼ਰ ਸਨ।
ਸਮਾਗਮ ਦਾ ਆਗਾਜ਼ ਸਕੂਲ ਦੀ ਕੀਰਤਨ ਟੀਮ ਵੱਲੋਂ ‘ਸ਼ਬਦ ਗਾਇਨ’ ਨਾਲ ਹੋਇਆ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਇਸ ਖੇਡ ਮੁਕਾਬਲੇ ਦਾ ਉਦਘਾਟਨ ਕੀਤਾ। ਉਨ੍ਹਾਂ ਆਏ ਹੋਏ ਖਿਡਾਰੀਆਂ ਨੂੰ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਦੇ ਨਾਲ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਇਸ ਮੁਕਾਬਲੇ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੀ ਸਬ ਜੂਨੀਅਰ ਲੜਕੀਆਂ ਤੇ ਲੜਕਿਆਂ ਦੀਆਂ  ਟੀਮਾਂ ਨੇ ਪਹਿਲਾਂ ਸਥਾਨ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ ਦੀ ਸਬ ਜੂਨੀਅਰ ਲੜਕੀਆਂ ਅਤੇ ਇੰਟਰਨੈਸ਼ਨਲ ਫਤਿਹ ਅਕੈਡਮੀ ਦੀ ਸਬ ਜੂਨੀਅਰ ਲੜਕਿਆਂ ਦੀ ਟੀਮ ਨੇ ਦੂਸਰਾ ਸਥਾਨ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੀ ਅੰਡਰ-17 ਲੜਕੇ ਅਤੇ ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਇੰਟਰਨੈਸ਼ਨਲ ਫਤਿਹ ਅਕੈਡਮੀ ਨੇ ਸਬ ਜੂਨੀਅਰ ਲੜਕੇ ਲੜਕੀਆਂ ਨੇ ਦੂਸਰਾ ਸਥਾਨ ਹਾਸਲ ਕੀਤਾ ਹੈ ਅਤੇ ਇੰਟਰਨੈਸ਼ਨਲ ਫਤਿਹ ਅਕੈਡਮੀ ਦੀ ਸੀਨੀਅਰ ਲੜਕੀਆਂ ਗਰੁੱਪ ਨੇ ਪਹਿਲਾ ਅਤੇ ਫਰੈਂਡਜ਼ ਐਵੀਨਿਊ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ।
ਸਮਾਗਮ ਦੇ ਅੰਤ ਵਿੱਚ ਸਕੂਲ ਦੀ ਮੈਨੇਜਮੈਂਟ ਵੱਲੋਂ ਜੇਤੂ ਟੀਮਾਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪਿ੍ਰੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਆਏ ਹੋਏ ਮਹਿਮਾਨਾਂ ਦਾ ਧਨਵਾਦ ਕੀਤਾ।ਉਨ੍ਹਾਂ ਆਪਣੇ ਸੰਬੋਧਨ ਵਿੱਚ ਟੂਰਨਾਮੈਂਟ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇੱਕ ਵਿਦਿਆਰਥੀ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਖੇਡਾਂ ਅਹਿਮ ਭੂਮਿਕਾਂ ਨਿਭਾਉਂਦੀਆਂ ਹਨ।ਇੱਕ ਚੰਗਾ ਖਿਡਾਰੀ ਆਪਣੀ ਖੇਡ ਕਲਾ ਨਾਲ ਅੰਤਰਰਾਸ਼ਟਰੀ ਪੱਧਰ `ਤੇ ਨਾਮਣਾ ਖੱਟ ਸਕਦਾ ਹੈ।

Check Also

ਨਵੇਂ ਸਾਲ ਦੀ ਆਮਦ ‘ਤੇ ਜਿਲ੍ਹਾ ਬਾਰ ਐਸੋਸੀਏਸ਼ਨ ਨੇ ਕਰਵਾਇਆ ਧਾਰਮਿਕ ਸਮਾਗਮ

ਸੰਗਰੂਰ, 11 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਹਰ ਸਾਲ ਦੀ ਤਰ੍ਹਾਂ …

Leave a Reply