Tuesday, November 24, 2026

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ 31 ਜੁਲਾਈ ਨੂੰ ਜਿਲ੍ਹਾ ਸੰਗਰੂਰ ’ਚ ਛੁੱਟੀ

ਸੰਗਰੂਰ/ ਲੌਂਗੋਵਾਲ, 27 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ Ghan Shyam Thori DCਦਿਹਾੜਾ ਸੁਨਾਮ ਊਧਮ ਸਿੰਘ ਵਾਲਾ ਵਿਖੇ ਰਾਜ ਪੱਧਰ ’ਤੇ ਮਨਾਉਣ ਦਾ ਐਲਾਨ  ਕੀਤਾ ਗਿਆ ਹੈ।ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜਾਂ ਅਤੇ ਬੈਂਕਾਂ ਆਦਿ ਵਿੱਚ 31 ਜੁਲਾਈ ਨੂੰ ਛੁੱਟੀ ਦਾ ਐਲਾਂ ਕੀਤਾ ਹੈ ਤਾਂ ਜੋ ਲੋਕ ਇਸ ਸਮਾਰੋਹ ਵਿੱਚ ਭਾਗ ਲੈ ਸਕਣ।
 ਇਹ ਹੁਕਮ ਵਿਦਿਅਕ ਅਦਾਰੇ-ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ’ਤੇ ਲਾਗੂ ਨਹੀਂ ਹੋਵੇਗਾ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …

Leave a Reply