Tuesday, March 10, 2026

ਹੁਣ ਰਾਤ ਨੂੰ ਹੋਵੇਗੀ ਵਿਕਾਸ ਕਾਰਜਾਂ ਦੀ ਸਮੀਖਿਆ – ਡਿਪਟੀ ਕਮਿਸ਼ਨਰ

ਭਵਿੱਖ `ਚ ਮੀਟਿੰਗ `ਚੋਂ ਗੈਰ-ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਖਿਲਾਫ਼ ਅਨੁਸਾਸ਼ਨੀ
ਸੰਗਰੂਰ, 27 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਵਿਕਾਸ ਕਾਰਜਾਂ ਸਬੰਧੀ ਸਮੀਖਿਆ ਮੀਟਿੰਗ PUNJ2707201907ਦੌਰਾਨ ਹਦਾਇਤ ਕੀਤੀ ਕਿ ਜਿਹੜੇ ਅਧਿਕਾਰੀ ਵਿਕਾਸ ਕਾਰਜਾਂ ਸਬੰਧੀ ਪ੍ਰਗਤੀ ਕਰਨ ਵਿੱਚ ਦੇਰੀ ਲਈ ਜ਼ਿੰਮੇਵਾਰ ਪਾਏ ਜਾਣਗੇ ਉਨ੍ਹਾਂ ਨਾਲ ਰਾਤ ਸਮੇਂ ਸਮੀਖਿਆ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਸਕੇ।ਉਨ੍ਹਾਂ ਕਿਹਾ ਕਿ ਇਹ ਦੇਖਣ ਵਿੱਚ ਆ ਰਿਹਾ ਹੈ ਕਿ ਦਿਨ ਸਮੇਂ ਹੋਣ ਵਾਲੀਆਂ ਮੀਟਿੰਗਾਂ ਵਿੱਚ ਜਾਂ ਤਾਂ ਕੁੱਝ ਅਧਿਕਾਰੀ ਗੈਰ-ਹਾਜ਼ਰ ਰਹਿੰਦੇ ਹਨ ਅਤੇ ਜਾਂ ਫਿਰ ਕੰਮ ਨੂੰ ਲਟਕਾਉਣ ਦੀ ਸਥਿਤੀ ਵਿੱਚ ਰੱਖ ਕੇ ਟਾਲਮਟੋਲ ਵਾਲਾ ਰਵੱਈਆ ਅਪਣਾਇਆ ਜਾਂਦਾ ਹੈ।
             ਡਿਪਟੀ ਕਮਿਸ਼ਨਰ ਨੇ ਮੀਟਿੰਗ `ਚੋਂ ਗੈਰ-ਹਾਜ਼ਰ ਕੁੱਝ ਅਧਿਕਾਰੀਆਂ ਦਾ ਗੰਭੀਰ ਨੋਟਿਸ ਲੈਂਦਿਆਂ ਹਦਾਇਤ ਕੀਤੀ ਹੈ ਕਿ ਭਵਿੱਖ ਵਿੱਚ ਬਿਨਾਂ ਅਗੇਤੀ ਪ੍ਰਵਾਨਗੀ ਤੋਂ ਮੀਟਿੰਗ ਵਿਚੋਂ ਗੈਰ-ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਦੇ ਵਿਭਾਗੀ ਸਕੱਤਰਾਂ ਨੂੰ ਪੱਤਰ ਲਿਖ ਕੇ ਸਬੰਧਤ ਅਧਿਕਾਰੀਆਂ ਖਿਲਾਫ਼ ਬਣਦੀ ਅਨੁਸਾਸ਼ਨੀ ਕਾਰਵਾਈ ਕਰਨ ਲਈ ਲਿਖਿਆ ਜਾਵੇਗਾ।
               ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇੰਤਕਾਲ, ਖਾਨਗੀ ਤਕਸੀਮਾਂ, ਜਮਾਂਬੰਦੀਆਂ ਦੇ ਬਕਾਇਆ ਮਾਮਲਿਆਂ ਨੂੰ ਪਹਿਲ ਦੇ ਆਧਾਰ `ਤੇ ਨਿਪਟਾਇਆ ਜਾਵੇ। ਉਨ੍ਹਾਂ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਅਤੇ ਪਿੰਡਾਂ ਵਿੱਚ ਬੂਟੇ ਲਗਾਉਣ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਸਬ ਡਵੀਜ਼ਨਾਂ ਵਿੱਚ ਚੱਲ ਰਹੇ ਕੰਮਾਂ ਦੀ ਨਿਯਮਤ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਨੇ ਸਮਾਰਟ ਵਿਲੇਜ ਮੁਹਿੰਮ, ਖੁੱਲ੍ਹੇ ਵਿੱਚ ਸ਼ੌਚ ਮੁਕਤ ਮੁਹਿੰਮ ਦੇ ਦੂਜੇ ਪੜਾਅ ਦੀ ਪ੍ਰਗਤੀ, ਅਰਬਨ ਇਨਵਾਇਰਨਮੈਂਟ ਇੰਪਰੂਵਮੈਂਟ ਪ੍ਰੋਗਰਾਮ, ਜਲ ਸ਼ਕਤੀ ਅਭਿਆਨ, ਪ੍ਰਧਾਨ ਮੰਤਰੀ ਆਵਾਸ ਯੋਜਨਾ ਆਦਿ ਬਾਰੇ ਵੀ ਜਾਇਜ਼ਾ ਲਿਆ।
                   ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 29 ਜੁਲਾਈ ਨੂੰ ਸਲਾਈਟ ਲੌਂਗੋਵਾਲ ਵਿਖੇ ਨਸ਼ਿਆਂ ਖਿਲਾਫ਼ ਇੱਕ ਮਹੱਤਵਪੂਰਨ ਸੈਮੀਨਾਰ ਕਰਵਾਇਆ ਜਾਵੇਗਾ ਜਿਸ ਵਿੱਚ ਜ਼ਿਲ੍ਹੇ ਦੀਆਂ ਸਾਰੀਆਂ ਪੰਚਾਇਤਾਂ ਦੇ ਸਰਪੰਚ ਅਤੇ ਸਮੂਹ ਨਗਰ ਕੌਂਸਲਾਂ ਦੇ ਕੌਂਂਸਲਰਾਂ ਤੋਂ ਇਲਾਵਾ ਵਿਭਾਗੀ ਅਧਿਕਾਰੀ ਵੀ ਸ਼ਾਮਲ ਹੋਣਗੇ।
ਮੀਟਿੰਗ ਦੌਰਾਨ ਐਸ.ਡੀ.ਐਮ ਸੰਗਰੂਰ ਅਵਿਕੇਸ਼ ਗੁਪਤਾ, ਐਸ.ਡੀ.ਐਮ ਸੁਨਾਮ ਮਨਜੀਤ ਕੌਰ, ਐਸ.ਡੀ.ਐਮ ਦਿੜ੍ਹਬਾ ਪਵਿੱਤਰ ਸਿੰਘ, ਐਸ.ਡੀ.ਐਮ ਮਲੇਰਕੋਟਲਾ ਚਰਨਦੀਪ ਸਿੰਘ, ਐਸ.ਡੀ.ਐਮ ਅਹਿਮਦਗੜ੍ਹ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ ਭਵਾਨੀਗੜ੍ਹ ਅੰਕੁਰ ਮਹਿੰਦਰੂ, ਐਸ.ਡੀ.ਐਮ ਧੂਰੀ ਸਤਵੰਤ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply