ਸੰਗਰੂਰ, 27 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਦੀ ਆਜ਼ਾਦੀ ਦੀ ਜੰਗ ਲੜਨ ਵਾਲੇ ਫਰੀਡਮ ਫਾਈਟਰਜ਼ ਉਤਰ ਅਧਿਕਾਰੀ ਸੰਸਥਾ ਪੰਜਾਬ ਵਲੋਂ ਕਰਵਾਈ ਗਈ ਪ੍ਰੈਸ ਕਾਨਫਰੰਸ ਦੌਰਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖ਼ਾਲਸਾ ਨੇ ਕਿਹਾ ਕਿ ਉਹ ਦੇਸ਼ ਲਈ ਅਜ਼ਾਦੀ ਦੀ ਲੜਾਈ ਲੜਨ ਵਾਲੇ ਯੋਧਿਆਂ ਦੇ ਪਰਿਵਾਰਾਂ ਦੇ ਉੱਤਰ ਅਧਿਕਾਰੀ ਹਨ ਅਤੇ ਸਰਕਾਰਾਂ ਨੇ ਉਹਨਾਂ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਅਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਸਰਕਾਰ ਵਲੋਂ 31 ਜੁਲਾਈ ਨੂੰ ਸੁਨਾਮ ਵਿਖੇ ਰਾਜ ਪੱਧਰੀ ਸਮਾਗਮ ਮਨਾਇਆ ਜਾ ਰਿਹਾ ਹੈ।ਜਿਸ ਵਿੱਚ ਨੇਤਾਵਾਂ ਵਲੋਂ ਸ਼ਹੀਦਾਂ ਦੀ ਸੋਚ ਪ੍ਰਤੀ ਸਮਰਪਿਤ ਹੋਣ ਲਈ ਵੱਡੇ ਵੱਡੇ ਦਾਅਵੇ ਕੀਤੇ ਜਾਣੇ ਹਨ, ਲੇਕਿਨ ਦੇਸ਼ ਦੀ ਆਜ਼ਾਦੀ ਲਈ ਲੜਾਈ ਲੜਨ ਵਾਲੇ ਯੋਧਿਆਂ ਦੇ ਪਰਿਵਾਰਾਂ ਬੁਰੀ ਹਾਲਤ ਹੈ।ਸਰਕਾਰਾਂ ਨੇ ਕੋਈ ਸਾਰ ਨਹੀਂ ਲਈ ਤੇ ਨਾ ਹੀ ਕੋਈ ਸਹੂਲਤਾਂ ਦਿੱਤੀਆਂ।ਸਰਕਾਰਾਂ ਨੇ ਆਜ਼ਾਦੀ ਘੁਲਾਟੀਆਂ ਦੇ ਬੱਚਿਆਂ ਨੂੰ ਨੌਕਰੀਆਂ ਤਾਂ ਕਿ ਦੇਣੀਆਂ ਸਨ, ਉਨ੍ਹਾਂ ਨੂੰ ਮੁੱਢਲੀਆਂ ਸਹੂਲਤਾਂ ਜੀਵਨ ਤਿੰਨ ਸੌ ਯੂਨਿਟ ਬਿਜਲੀ ਮੁਆਫ਼ੀ, ਟੋਲ ਟੈਕਸ ਮੁਆਫ਼ੀ, ਅਤੇ ਬੱਸ ਸਫ਼ਰ ਦੀ ਫ੍ਰੀ ਨਹੀਂ ਕੀਤਾ ਅਤੇ ਨਾ ਹੀ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਕੋਈ ਪੈਨਸ਼ਨ ਦਿੱਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 2200 ਦੇ ਲਗਭਗ ਫਰੀਡਮ ਫਾਈਟਰਾਂ ਦੇ ਪਰਿਵਾਰ ਸਰਕਾਰਾਂ ਦੀ ਬੇਰੁਖੀ ਦੀ ਜ਼ਿੰਦਗੀ ਜੀਅ ਰਹੇ ਹਨ ਅਤੇ ਉਨ੍ਹਾਂ ਨੂੰ ਕੋਈ ਵੀ ਬਣਦਾ ਸਨਮਾਨ ਨਹੀਂ ਦਿੱਤਾ ਜਾ ਰਿਹਾ ਅਤੇ ਇਸ ਦੇ ਉਲਟ ਸ਼ਹੀਦ ਊਧਮ ਸਿੰਘ ਦੇ ਦੂਰ ਦੇ ਵਾਰਸ ਬਣ ਕੇ ਸਰਕਾਰੀ ਨੌਕਰੀਆਂ ਕਰ ਰਹੇ ਹਨ ਅਤੇ ਉਨ੍ਹਾਂ ਦਾ ਇਨ੍ਹਾਂ ਨੌਕਰੀਆਂ ਦਾ ਕੋਈ ਹੱਕ ਨਹੀਂ ਬਣਦਾ ਸੀ ਇਨ੍ਹਾਂ ਧਾਂਦਲੀਆਂ ਦੇ ਖਿਲਾਫ ਪਿਛਲੇ ਸਾਲ ਵੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਿਜੇੈਇੰਦਰ ਸਿੰਗਲਾ ਨੂੰ ਸ਼ਿਕਾਇਤ ਕੀਤੀ ਗਈ ਸੀ।ਹੁਣ ਉਨ੍ਹਾਂ ਦੇ ਸਬਰ ਦਾ ਪਿਆਲਾ ਭਰ ਚੁੱਕਾ ਹੈ ਅਤੇ ਸਾਡੀ ਪੂਰੇ ਪੰਜਾਬ ਦੀ ਜਥੇਬੰਦੀ ਵਲੋਂ 28 ਜੁਲਾਈ ਨੂੰ ਸ਼ਹੀਦ ਉੂਧਮ ਸਿੰਘ ਦੇ ਜੱਦੀ ਸ਼ਹਿਰ ਸੁਨਾਮ ਵਿਖੇ ਭੁੱਖ ਹੜਤਾਲ ਕੀਤੀ ਜਾਵੇਗੀ ਅਤੇ ਉਹ ਇਸ ਵਾਰ ਵਿਰੋਧ ਦੀਆਂ ਹਰ ਹੱਦਾਂ ਪਾਰ ਕਰ ਜਾਣਗੇ ਅਤੇ ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ ।
ਇਸ ਮੌਕੇ ਮਨਜੀਤ ਸਿੰਘ ਕਪੂਰ, ਜਸਵਿੰਦਰ ਸਿੰਘ, ਸੁਖਮਿੰਦਰ ਸਿੰਘ, ਲਾਲ ਸਿੰਘ, ਸਵਰਨਜੀਤ ਸਿੰਘ ਆਦਿ ਹਾਜ਼ਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …