Saturday, March 7, 2026

ਖਾਲਸਾ ਕਾਲਜ ਵਿਖੇ ‘ਬਾਲਾ ਪ੍ਰੀਤਮ’ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਬਾਲਾ ਪ੍ਰੀਤਮ ਸ੍ਰੀ PUNJ2707201912ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਇਸ ਸ਼ੁਭ ਦਿਹਾੜੇ ਮੌਕੇ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਦਿਆਂ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।
     ਛੀਨਾ ਨੇ ਸਮੂੰਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਆਪਣੀ ਬਾਲ ਗੁਰਿਆਈ ਦੇ ਤਿੰਨ ਸਾਲ ਦੇ ਸਮੇਂ ’ਚ ਜਿਸ ਸੂਝ, ਸਿਆਣਪ ਅਤੇ ਦਲੇਰੀ ਨਾਲ ਸਿੱਖ ਪੰਥ ਦੀ ਅਗਵਾਈ ਕੀਤੀ ਜੋ ਆਪਣੀ ਮਿਸਾਲ ਆਪ ਹੈ ਤੇ ਉਨ੍ਹਾਂ ਨੇ ਦਰਸਾਅ ਦਿੱਤਾ ਕਿ ਉਮਰ, ਬੁੱਧੀਮਾਨਤਾ ਤੇ ਆਤਮ ਗਿਆਨ ’ਚ ਕੋਈ ਬਾਧਾ ਨਹੀਂ ਹੈ। ‘ਉਨ੍ਹਾਂ ਕਿਹਾ ਕਿ ਹਰੇਕ ਇਨਸਾਨ ਨੂੰ ਗੁਰੂ ਮਹਾਰਾਜ ਵੱਲੋਂ ਵਿਖਾਏ ਮਾਰਗ ’ਤੇ ਚਲਦਿਆਂ ਸਰਬੱਤ ਦੇ ਭਲੇ ਦੇ ਲਈ ਕਾਰਜ ਕਰਨੇ ਚਾਹੀਦੇ ਹਨ।
 
ਇਸ ਤੋਂ ਪਹਿਲਾਂ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਇਲਾਹੀ ਬਾਣੀ ਦਾ ਕੀਰਤਨ ਗਾਇਨ ਕਰਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਸਿੱਖ ਇਤਿਹਾਸ ਤੇ ਖੋਜ ਵਿਭਾਗ ਦੇ ਸਾਬਕਾ ਮੁੱਖੀ ਅਤੇ ਉਪਰੋਕਤ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਹਾਜ਼ਰ ਸੰਗਤਾਂ ਨੂੰ ਵਿਸਥਾਰ ਪੂਰਵਕ ਚਾਨਣਾ ਪਾਉਂਦਿਆਂ ਦੱਸਿਆ ਕਿ ਗੁਰੂ ਜੀ ਨੇ ਦੁਖੀ ਬਿਮਾਰਾਂ ਦੀ ਦਿਨ-ਰਾਤ ਸਹਾਇਤਾ ਕੀਤੀ, ਸੰਗਤਾਂ ਦੇ ਦਸਵੰਧ ਤੇ ਭੇਟਾ ਨੂੰ ਇਸ ਲਈ ਵਰਤਿਆ। ਇਸੇ ਲਈ ਤਾਂ ਦਸ਼ਮੇਸ਼ ਪਿਤਾ ਜੀ ਨੇ ਫੁਰਮਾਇਆ ਹੈ ‘ਸ੍ਰੀ ਹਰਿਕ੍ਰਿਸਨ ਧਿਆਇਐ, ਜਿਸ ਡਿਠੈ ਸਭ ਦੁਖ ਜਾਇ’। ਇਸ ਮੌਕੇ ਸ: ਛੀਨਾ ਨੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।
 
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਸਰਦੂਲ ਸਿੰਘ ਮੰਨਣ, ਪ੍ਰਿੰਸੀਪਲ ਜਗਦੀਸ਼ ਸਿੰਘ, ਮੈਂਬਰ ਸ: ਸੁਖਦੇਵ ਸਿੰਘ ਅਬਦਾਲ, ਗੁਰਮਹਿੰਦਰ ਸਿੰਘ, ਪਰਮਜੀਤ ਸਿੰਘ ਬੱਲ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ. ਧਵਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਹੇਰ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ (ਰਣਜੀਤ ਐਵੀਨਿਊ) ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਹਰਭਜਨ ਸਿੰਘ, ਖਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ. ਐਸ. ਗਿੱਲ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਸ: ਨਾਨਕ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਗੁਰਜੀਤ ਸਿੰਘ ਸੇਠੀ, ਅੰਡਰ ਸੈਕਟਰੀ ਕਮ-ਡਿਪਟੀ ਡਾਇਰੈਕਟਰ ਡੀ.ਐਸ ਰਟੌਲ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
 

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply