Thursday, June 11, 2026

ਖ਼ਾਲਸਾ ਕਾਲਜ ਵੂਮੈਨ ਵਿਖੇ ਪਾਣੀ ਦੀ ਸੰਭਾਲ ਤੇ ਰੁੱਖਾਂ ਪ੍ਰਤੀ ਜਾਗਰੂਕਤਾ ਕੈਂਪ ਲਗਾਇਆ

PUNJ2707201917ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਅੱਜ ਘੱਟ ਰਹੇ ਪਾਣੀ ਦੇ ਪੱਧਰ ਅਤੇ ਵਾਤਾਵਰਣ ਦੀ ਸੰਭਾਲ ਸਬੰਧੀ ‘ਵਾਟਰ ਕੰਜ਼ਰਵੇਸ਼ਨ ਐਂਡ ਟ੍ਰੀ ਪਲਾਂਟੇਸ਼ਨ’ ਵਿਸ਼ੇ ’ਤੇ ਜਾਗੂਰਕਤਾ ਕੈਂਪ ਲਗਾਇਆ ਗਿਆ। ਕਾਲਜ ਦੇ ਐਨ.ਐਸ.ਐਸ ਨੇਚਰ ਕੇਅਰ ਅਤੇ ਕੈਂਪਸ ਬਿਊਟੀਫ਼ਿਕੇਸ਼ਨ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਲਗਾਏ ਗਏ ਕੈਂਪ ਮੌਕੇ ਮੌਸਮ ’ਚ ਤਬਦੀਲੀ ਅਤੇ ਪਾਣੀ ਦੇ ਦਿਨ-ਬ-ਦਿਨ ਘੱਟ ਰਹੇ ਪੱਧਰ ਨੂੰ ਗੰਭੀਰ ਦੱਸਦਿਆਂ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਸਬੰਧੀ ਸਹਿਯੋਗ ਤੇ ਉਚਿੱਤ ਕਦਮ ਚੁੱਕਣ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ।  ਪ੍ਰਿੰ: ਡਾ. ਮਨਪ੍ਰੀਤ ਕੌਰ ਨੇ ਕਿਹਾ ਕਿ ਆਧੁਨਿਕ ਤਕਨੀਕ ਦੇ ਯੁੱਗ ’ਚ ਅੱਜ ਮੌਸਮ ਦਾ ਬਦਲਾਅ ਅਤੇ ਜਲ ਜਨਜੀਵਨ ਲਈ ਬਹੁਤ ਹੀ ਗੰਭੀਰ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀ ਬਰਬਾਦੀ ਅਤੇ ਵੱਡੇ ਪੱਧਰ ’ਤੇ ਹੋ ਰਹੀ ਜੰਗਲਾਂ ਦੀ ਕਟਾਈ ਮਨੁੱਖਤਾ ਦੇ ਵਿਨਾਸ਼ ਦਾ ਕਾਰਨ ਬਣ ਸਕਦੀ ਹੈ ਜੇਕਰ ਇਸ ਦੇ ਹੱਲ ਲਈ ਮਨੁੱਖ ਹੁਣ ਵੀ ਸੰਜੀਦਾ ਨਾ ਹੋਇਆ। ਪ੍ਰਿੰ: ਡਾ. ਮਨਪ੍ਰੀਤ ਕੌਰ, ਸਟਾਫ਼ ਅਤੇ ਵਿਦਿਆਰਥੀਆਂ ਨੇ ਪਾਣੀ ਦੀ ਬਚਤ ਕਰਨ ਅਤੇ ਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਵੱਧ ਤੋਂ ਵੱਧ ਪੌਦੇ ਲਗਾ ਕੇ ਚੌਗਿਰਦੇ ਨੂੰ ਹਰਿਆ-ਭਰਿਆ ਦਾ ਵਾਅਦਾ ਕਰਦਿਆਂ ਆਉਣ ਵਾਲੀ ਪੀੜ੍ਹੀ ਲਈ ਪਾਣੀ ਸੰਭਾਲਣ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਮਾਹੌਲ ਨੂੰ ਸਾਫ਼-ਸੁੱਥਰਾ, ਸਿਹਤਮੰਦ ਅਤੇ ਖ਼ੂਬਸੂਰਤ ਬਣਾਉਣ ਦੇ ਲਈ ਯਤਨ ਕਰਨ ਸਬੰਧੀ ਪ੍ਰਣ ਕੀਤਾ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …

Leave a Reply