ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ.ਸੈ. ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਸਕੂਲ ਦੇ ਸੀਨੀਅਰ ਵਿੰਗ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਵਿ ਉਚਾਰਨ, ਚਿੱਤਰਕਾਰੀ ਮੁਕਾਬਲੇ ਕਰਵਾਏ ਗਏ।ਨੌਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।ਧਾਰਮਿਕ ਅਧਿਆਪਕ ਸ੍ਰੀਮਤੀ ਸੁਖਜੀਤ ਕੌਰ ਅਤੇ ਜਸਪਾਲ ਸਿੰਘ ਨੇ ਜੱਜ ਦੀ ਭੂਮਿਕਾ ਨਿਭਾਈ।ਕਾਵਿ ਉਚਾਰਨ ਮੁਕਾਬਲੇ ਵਿੱਚ ਨੌਵੀਂ ਡੀ ਅਤੇ ਨੌਵੀਂ ਆਈ ਦੀਆ ਵਿਦਿਆਰਥਣਾਂ ਸਰਗੁਨਦੀਪ ਕੌਰ ਅਤੇ ਵਿਪਨਦੀਪ ਕੌਰ ਨੇ ਪਹਿਲਾ, ਤੇਸ਼ਵਰਦੀਪ ਸਿੰਘ ਨੌਵੀਂ ਐਚ ਨੇ ਦੂਜਾ, ਨੌਵੀਂ ਸੀ ਅਤੇ ਨੌਵੀਂ ਐੱਚ ਦੀਆਂ ਵਿਦਿਆਰਥਣਾਂ ਰਾਜਬੀਰ ਕੌਰ ਅਤੇ ਹਰਨੂਰ ਕੌਰ ਨੇ ਤੀਜਾ ਅਤੇ ਸਿਮਰਪ੍ਰੀਤ ਕੌਰ ਨੌਵੀਂ ਬੀ ਦੀ ਵਿਦਿਆਰਥਣ ਨੇ ਹੌਸਲਾਂ ਅਫਜ਼ਾਈ ਇਨਾਮ ਪ੍ਰਾਪਤ ਕੀਤੇ।
ਸਕੂਲ ਦੇ ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਜੀਵਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਚੱਲਦੇ ਹੋਏ ਗੁਰਸਿੱਖੀ ਵਾਲਾ ਜੀਵਨ ਜਿਊਣ ਦੀ ਪ੍ਰੇਰਨਾ ਦਿੱਤੀ।ਮੁੱਖ ਅਧਿਆਪਕਾ ਸ੍ਰੀਮਤੀ ਕਵਲਪ੍ਰੀਤ ਕੌਰ ਨੇ ਅਧਿਆਪਕਾਂਅਤੇ ਵਿਦਆਰਥੀਆਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਭਵਿੱਖ ਵਿੱਚ ਇਹੋ ਜਿਹੇ ਮੁਕਾਬਲੇ ਕਰਵਾਉਣ ਲਈ ਉਤਸ਼ਾਹਿਤ ਕੀਤਾ।ਸਟੇਜ਼ ਸੰਚਾਲਨ ਦੀ ਭੂਮਿਕਾ ਪੰਜਾਬੀ ਅਧਿਆਪਕਾ ਸ੍ਰੀਮਤੀ ਜਤਿੰਦਰ ਪਾਲ ਕੌਰ ਨੇ ਬਾਖੂਬੀ ਨਿਭਾਈ।ਇਸ ਮੌਕੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਆਗਨਵਾੜੀ ਵਰਕਰਾਂ ਅਤੇ ਮਿਡ ਡੇ ਮੀਲ ਕੁੱਕਸ ਲਈ ਫੂਡ ਸੇਫਟੀ ਸਬੰਧੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਰਾਜ ਖੁਰਾਕ ਕਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ …
Punjab Post Daily Online Newspaper & Print Media