ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਂ ਸਰਕਾਰ ਵੱਲੋਂ ਗੁਰਦੁਆਰਾ ਚੋਆ ਸਾਹਿਬ ਨੂੰ ਖੋਲ੍ਹੇ ਜਾਣ ਦਾ ਭਰਵਾਂ ਸਵਾਗਤ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਓਕਾਫ ਬੋਰਡ ਵੱਲੋਂ ਲਏ ਗਏ ਇਸ ਫੈਸਲੇ ਦੀ ਪ੍ਰਸ਼ੰਸਾ ਕਰਦਿਆਂ ਆਖਿਆ ਕਿ ਇਹ ਸ੍ਰੀ ਗੁਰੂ ਨਾਂਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਮੌਕੇ ਲਿਆ ਗਿਆ ਇਕ ਚੰਗਾ ਫੈਸਲਾ ਹੈ।ਉਨ੍ਹਾਂ ਕਿਹਾ ਕਿ ਇਸ ਨਾਲ ਸੰਗਤ ਅੰਦਰ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਲੌਂਗੋਵਾਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਬੀਤੇ ਦਿਨੀਂ ਗੁਰਦੁਆਰਾ ਖਾਰਾ ਸਾਹਿਬ ਪਾਤਸ਼ਾਹੀ ਛੇਵੀਂ ਨੂੰ 72 ਸਾਲਾਂ ਬਾਅਦ ਸੰਗਤ ਲਈ ਖੋਲ੍ਹਿਆ ਗਿਆ ਸੀ।ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਂਕ ਦੇਵ ਜੀ ਦੇ ਪ੍ਰਕਾਸ਼ ਅਸਥਾਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਇਲਾਵਾ ਪਾਕਿਸਤਾਂ ਅੰਦਰ ਪਹਿਲੇ ਪਾਤਸ਼ਾਹ ਜੀ ਨਾਲ ਸਬੰਧਤ ਕਈ ਅਸਥਾਂ ਹਨ, ਇਨ੍ਹਾਂ ਵਿੱਚੋਂ ਹੀ ਇਕ ਗੁਰਦੁਆਰਾ ਚੋਆ ਸਾਹਿਬ ਹੈ।ਉਨ੍ਹਾਂ ਕਿਹਾ ਕਿ ਪਾਕਿਸਤਾਂ ਸਰਕਾਰ ਇਸ ਨੂੰ ਖੋਲ੍ਹ ਕੇ ਇਕ ਚੰਗਾ ਉੱਦਮ ਕੀਤਾ ਹੈ। ਉਨ੍ਹਾਂ ਇਹ ਵੀ ਆਖਿਆ ਕਿ ਅਜਿਹੇ ਉਪਰਾਲੇ ਦੋਹਾਂ ਦੇਸ਼ਾਂ ਦੇ ਲੋਕਾਂ ਨੂੰ ਆਪਸ ਨਾਲ ਜੋੜਦੇ ਹਨ ਅਤੇ ਭਾਈਚਾਰਕ ਸਾਂਝ ਵੀ ਮਜ਼ਬੂਤ ਹੁੰਦੀ ਹੈ।
Punjab Post Daily Online Newspaper & Print Media