ਅੰਮਿਤਸਰ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਰਾਮਦਾਸ ਅਵਤਾਰ ਪੁਰਬ ਕਮੇਟੀ (ਰਜਿ.) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ
ਪੁਰਬ ਨੂੰ ਸਮਰਪਿਤ ਸੈਮੀਨਾਰ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿਖਿਆਵਾਂ ਨਾਲ ਜੋੜਨਗੇ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਗੁਰਬਖਸ਼ ਸਿੰਘ ਬੱਗਾ ਨੇ ਕਿਹਾ ਕਿ ਬੱਚਿਆਂ ਨੂੰ ਸ੍ਰੀ ਗੁਰੁ ਨਾਨਕ ਦੇਵ ਜੀ ਦੀਆਂ ਸਿਖਿਆਵਾਂ ਨਾਲ ਜੋੜਨ ਲਈ ਸੰਸਥਾ ਵਲੋਂ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦੇ ਵਿਸ਼ੇ ਤੇ ਵੱਖ-ਵੱਖ ਸਕੂਲਾਂ ਵਿਚ ਸੈਮੀਨਾਰ ਆਯੋਜਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ।ਬੱਚਿਆਂ ਨੂੰ ਪੁੱਛੇ ਜਾਣ ਵਾਲੇ ਸਵਾਲਾਂ ਦੇ ਸਹੀ ਜਵਾਬ ਮਿਲਣ `ਤੇ ਉਹਨਾਂ ਨੂੰ ਯੋਗ ਇਨਾਮ ਵੀ ਦਿੱਤੇ ਜਾਣਗੇ।
ਸੈਮੀਨਾਰ ਦੀ ਅਰੰਭਤਾ 29-07-2019 ਨੂੰ ਸ੍ਰੀ ਗੁਰੂ ਰਾਮਦਾਸ ਸੀ/ਸੈ. ਸਕੂਲ ਰਾਮਸਰ ਰੋਡ ਤੋਂ ਕੀਤੀ ਜਾਵੇਗੀ, ਜਿਸ ਵਿਚ ਪਿ੍ਰੰ. ਬਲਜਿੰਦਰ ਸਿੰਘ, 30-07-2019 ਨੂੰ ਬਾਬਾ ਦੀਪ ਸਿੰਘ ਜੀ ਸਰਕਾਰੀ ਸੀ/ਸੈ. ਸਕੂਲ, ਸੁਲਤਾਨਵਿੰਡ ਗੇਟ ਵਿਖੇ ਗਿਆਨੀ ਅੰਮ੍ਰਿਤਪਾਲ ਸਿੰਘ ਜੰਡਿਆਲਾ, 31-07-2019 ਨੂੰ ਅਜੀਤ ਵਿਦਿਆਲਾ ਅਜੀਤ ਨਗਰ ਵਿਖੇ ਪਿ੍ਰੰ. ਸੱਜਣ ਸਿੰਘ ਅਤੇ 1-08-2019 ਨੂੰ ਸ੍ਰੀ ਗੁਰੂ ਨਾਨਕ ਗਰਲਜ਼ ਸੀ/ਸੈ. ਸਕੂਲ, ਘਿਉ ਮੰਡੀ ਵਿਖੇ ਪਿ੍ਰੰ. ਬਲਜਿੰਦਰ ਸਿੰਘ ਬੱਚਿਆਂ ਨੂੰ ਗੁਰੂ ਨਾਨਕ ਸਾਹਿਬ ਬਾਰੇ ਇਤਿਹਾਸਕ ਜਾਣਕਾਰੀ ਦੇਣਗੇ।ਉਨਾਂ ਕਿਹਾ ਕਿ ਸਕੂਲੀ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿਖਿਆਵਾਂ ਨਾਲ ਜੋੜ੍ਹਨ ਦਾ ਸਿਲਸਿਲਾ ਜਾਰੀ ਰਹੇਗਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media