ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਉਣ ਦੀ ਮੁਹਿੰਮ ਦਾ ਆਗਾਜ਼ ਭਾਈ ਗੁਰਇਕਬਾਲ ਸਿੰਘ ਵੱਲੋਂ ਕੀਤਾ ਗਿਆ। ਭਾਈ ਸਾਹਿਬ ਨੇ ਇਸ ਸਮੇਂ ਗੱਲਬਾਤ ਕਰਦਿਆਂ ਦੱਸਿਆ ਕਿ ਟਰੱਸਟ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ 550 ਬੂਟੇ ਲਗਾਉਣ ਦੀ ਮੁਹਿੰਮ ਤਰਨ ਤਾਰਨ ਰੋਡ ਤੋਂ ਪੰਜ ਬੂਟੇ ਲਾ ਕੇ ਅਰੰਭੀ ਗਈ ਹੈ।ਉਨਾਂ ਕਿਹਾ ਕਿ ਜੋ ਬੂਟੇ ਲਗਾਏ ਜਾ ਰਹੇ ਉਹਨਾਂ ਦੀ ਸਾਂਭ ਸੰਭਾਲ ਲਈ ਵਿਸ਼ੇਸ਼ ਟੀਮਾਂ ਵੀ ਬਣਾਈਆਂ ਜਾਣਗੀਆਂ।ਜੋ ਬੂਟਿਆਂ ਨੂੰ ਸਮੇਂ ਸਿਰ ਪਾਣੀ ਤੇ ਖਾਦ ਪਾਉਣ ਤੇ ਉਨਾਂ ਦੀ ਸੰਭਾਲ ਦੀ ਜਿੰਮੇਵਾਰੀ ਸੇਵਾ ਭਾਵਨਾ ਨਾਲ ਨਿਭਾਉਣਗੀਆਂ।
ਇਸ ਮੌਕੇ ਦਵਿੰਦਰ ਸਿੰਘ ਵਾਤਾਵਰਨ ਸੇਵਾਦਾਰ, ਮਨਜੀਤ ਸਿੰਘ, ਅਮਰੀਕ ਸਿੰਘ ਗੋਰਾ ਵੀਰ, ਭਾਈ ਤੇਜਪਾਲ ਸਿੰਘ, ਰਵਿੰਦਰ ਸਿੰਘ ਬੰਟੀ, ਤਰਵਿੰਦਰ ਸਿੰਘ, ਗੋਵਿੰਦਪਾਲ ਸਿੰਘ ਹਾਜਰ ਸਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …