Saturday, September 19, 2026

ਰਾਸ਼ਟਰਪਤੀ ਕੋਵਿੰਦ ਨੂੰ ਗੁਰਮਤਿ ਸਮਾਗਮ `ਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਨੇ ਦਿੱਤਾ ਸੱਦਾ

ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ PPNJ2907201921550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਵਿਖੇ 1 ਸਤੰਬਰ ਨੂੰ ਕਰਵਾਏ ਜਾ ਰਹੇ ਕੀਰਤਨ ਸਮਾਗਮ ਵਿਚ ਸ਼ਮੂਲੀਅਤ ਲਈ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੂੰ ਸੱਦਾ ਪੱਤਰ ਦਿੱਤਾ ਗਿਆ ਹੈ। ਰਾਸ਼ਟਰਪਤੀ ਭਵਨ ਵਿਖੇ ਉਨ੍ਹਾਂ ਨੂੰ ਸੱਦਾ ਪੱਤਰ ਦੇਣ ਸਮੇਂ ਸ਼੍ਰੋSGPC Logoਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਅਤੇ ਨਰੇਸ਼ ਗੁਜਰਾਲ ਸਮੇਤ ਦਿੱਲੀ ਕਮੇਟੀ ਦੇ ਨੁਮਾਇੰਦੇ ਵੀ ਮੌਜੂਦ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਦੱਸਿਆ ਕਿ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਧਾਰਮਿਕ ਜਥੇਬੰਦੀਆਂ ਅਤੇ ਸੰਸਥਾਵਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਉਲੀਕੇ ਜਾ ਰਹੇ ਹਨ।ਜਿਸ ਤਹਿਤ ਇਕ ਸਮਾਗਮ ਦਿੱਲੀ ਦੇ ਆਈ.ਜੀ.ਆਈ ਸਟੇਡੀਅਮ ਵਿਖੇ ਇਕ ਵਿਸ਼ਾਲ ਕੀਰਤਨ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 1 ਸਤੰਬਰ ਨੂੰ ਹੋਣ ਵਾਲੇ ਇਸ ਸਮਾਗਮ ਵਿਚ 1100 ਬੱਚੇ ਸ਼ਮੂਲੀਅਤ ਕਰਕੇ ਕੀਰਤਨ ਕਰਨਗੇ।

                ਇਸ ਸਮਾਗਮ ਵਿਚ ਸਿੱਖ ਕੌਮ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਹੋਣਗੀਆਂ।ਲੌਂਗੋਵਾਲ ਨੇ ਦੱਸਿਆ ਕਿ ਸਮਾਗਮ ਵਿਚ ਸ਼ਮੂਲੀਅਤ ਲਈ ਦੇਸ਼ ਦੇ ਰਾਸ਼ਟਰਪਤੀ ਨੂੰ ਸੱਦਾ ਦਿੱਤਾ ਗਿਆ ਹੈ, ਜਿਨ੍ਹਾਂ ਨੇ ਸਮਾਗਮ ਵਿਚ ਸ਼ਾਮਲ ਹੋਣ ਦਾ ਭਰੋਸਾ ਦਿੱਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਅਨੁਸਾਰ ਇਸ ਸਮਾਗਮ ਵਿਚ ਪੁੱਜਣ ਲਈ ਦੇਸ਼ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵੀ ਅਪੀਲ ਕੀਤੀ ਜਾਵੇਗੀ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply