ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ
ਪਾਕਿਸਤਾਨ ਤੋਂ 1 ਅਗਸਤ ਨੂੰ ਆਰੰਭੇ ਜਾਣ ਵਾਲੇ ਨਗਰ ਕੀਤਰਨ ਲਈ ਮੁੱਖ ਜਥਾ 30 ਜੁਲਾਈ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ।ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 500 ਤੋਂ ਵੱਧ ਸ਼ਰਧਾਲੂਆਂ ਦਾ ਜਥਾ 30 ਜੁਲਾਈ ਨੂੰ ਸਵੇਰੇ 9.00 ਵਜੇ ਸ਼੍ਰੋਮਣੀ ਕਮੇਟੀ ਦਫਤਰ ਤੋਂ ਅਟਾਰੀ ਸਰਹੱਦ ਲਈ ਚਾਲੇ ਪਾਵੇਗਾ, ਜਿਥੋਂ ਸੜਕੀ ਮਾਰਗ ਰਾਹੀਂ ਪਾਕਿਸਤਾਨ ਦਾਖਲ ਹੋਵੇਗਾ।ਉਨ੍ਹਾਂ ਦੱਸਿਆ ਕਿ ਜਥੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ, ਪਰੰਤੂ ਜੋ ਸ਼ਰਧਾਲੂ ਆਪਣੇ ਸਾਧਨ ਰਾਹੀਂ ਆਟਰੀ ਜਾਣਾ ਜਾਣਾ ਚਾਹੁੰਦੇ ਹਨ, ਉਹ ਸਵੇਰੇ 9:30 ਵਜੇ ਤੱਕ ਉਥੇ ਪੁੱਜ ਜਾਣ।ਉਨ੍ਹਾਂ ਕਿਹਾ ਕਿ ਜਥੇ ਨਾਲ ਜਾਣ ਵਾਲੇ ਸ਼ਰਧਾਲੂ ਭਲਕੇ 29 ਜੁਲਾਈ ਨੂੰ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ।
Punjab Post Daily Online Newspaper & Print Media